ਚੰਡੀਗੜ੍ਹ 27 ਅਪ੍ਰੈਲ 2022 : ਦੇਸ਼ ‘ਚ ਵਿਗੜਦੇ ਕੋਰੋਨਾ ਹਾਲਾਤਾਂ ਨੂੰ ਲੈ ਕੇ PM ਮੋਦੀ ਦੀ ਅੱਜ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਵਰਚੁਅਲ ਮੀਟਿੰਗ ਹੋਈ, ਜਿਸ ‘ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਸ਼ਾਮਲ ਹੋਏ।
ਮੀਟਿੰਗ ਮਗਰੋਂ ਸੀ.ਐੱਮ. ਮਾਨ ਨੇ ਟਵੀਟ ਕਰਕੇ ਦੱਸਿਆ ਕਿ ਇਸ ਬੈਠਕ ‘ਚ ਸਾਰੇ ਸੂਬਿਆਂ ਅਤੇ ਕੇਂਦਰ ਦੀ ਤਿਆਰੀ ‘ਤੇ ਸਕਾਰਾਤਮਕ ਚਰਚਾ ਹੋਈ। ਪੰਜਾਬ ਵਿੱਚ ਹਾਲਾਤ ਕੰਟਰੋਲ ‘ਚ ਨੇ ਅਤੇ ਅੱਗੇ ਵੀ ਹਾਲਾਤਾਂ ਨੂੰ ਕਾਬੂ ‘ਚ ਰੱਖਣ ਲਈ ਜ਼ਰੂਰਤ ਮੁਤਾਬਕ ਹਰ ਕਦਮ ਚੁੱਕਾਂਗੇ।
ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦੇ ਨਾਲ ਮੁੱਖ ਮੰਤਰੀਆਂ ਦੀ ਵੀਡਿਓ ਕਾਨਫਰੰਸ ‘ਚ ਹਿੱਸਾ ਲਿਆ। ਕੋਰੋਨਾ ਨੂੰ ਲੈ ਕੇ ਸਾਰੇ ਸੂਬਿਆਂ ਅਤੇ ਕੇਂਦਰ ਦੀ ਤਿਆਰੀ ‘ਤੇ ਸਕਾਰਾਤਮਕ ਚਰਚਾ ਹੋਈ।
ਪੰਜਾਬ ਵਿੱਚ ਹਾਲਾਤ ਕੰਟਰੋਲ ਵਿੱਚ ਨੇ ਅਤੇ ਅੱਗੇ ਵੀ ਹਾਲਾਤਾਂ ਨੂੰ ਕਾਬੂ ‘ਚ ਰੱਖਣ ਲਈ ਜ਼ਰੂਰਤ ਮੁਤਾਬਕ ਹਰ ਕਦਮ ਚੁੱਕਾਂਗੇ। pic.twitter.com/36POV8rntA
— Bhagwant Mann (@BhagwantMann) April 27, 2022








