ਅਗਨੀਪਥ ਯੋਜਨਾ ਦਾ ਮਾਮਲਾ ਪਹੁੰਚਿਆ ਸੁਪਰੀਮ ਕੋਰਟ, ਅਗਲੇ ਹਫਤੇ ਹੋਵੇਗੀ ਸੁਣਵਾਈ

0
71
Supreme Court

ਨੈਸ਼ਨਲ ਡੈਸਕ 4 ਜੁਲਾਈ 2022 : ਸੁਪਰੀਮ ਕੋਰਟ ਸੋਮਵਾਰ ਨੂੰ ਹਥਿਆਰਬੰਦ ਬਲਾਂ ਵਿਚ ਭਰਤੀ ਲਈ ਕੇਂਦਰ ਦੀ ‘ਅਗਨੀਪਥ’ ਯੋਜਨਾ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਅਗਲੇ ਹਫ਼ਤੇ ਸੁਣਵਾਈ ਕਰਨ ਲਈ ਸਹਿਮਤ ਹੋ ਗਿਆ ਹੈ। ਜਸਟਿਸ ਇੰਦਰਾ ਬੈਨਰਜੀ ਅਤੇ ਜਸਟਿਸ ਜੇ.ਕੇ. ਮਹੇਸ਼ਵਰੀ ਨੇ ਕਿਹਾ ਕਿ ਪਟੀਸ਼ਨਾਂ ਨੂੰ ਅਗਲੇ ਹਫਤੇ ਢੁਕਵੇਂ ਬੈਂਚ ਦੇ ਸਾਹਮਣੇ ਸੂਚੀਬੱਧ ਕੀਤਾ ਜਾਵੇਗਾ ਜਦੋਂ ਸੁਪਰੀਮ ਕੋਰਟ ਗਰਮੀਆਂ ਦੀਆਂ ਛੁੱਟੀਆਂ ਤੋਂ ਬਾਅਦ ਦੁਬਾਰਾ ਖੁੱਲ੍ਹੇਗਾ।

ਪਿਛਲੇ ਮਹੀਨੇ ਸਰਕਾਰ ਨੇ ‘ਅਗਨੀਪਥ’ ਯੋਜਨਾ ਦਾ ਐਲਾਨ ਕੀਤਾ ਸੀ। ਇਸ ਸਕੀਮ ਤਹਿਤ 17 ਸਾਲ ਤੋਂ 21 ਸਾਲ ਤੱਕ ਦੇ ਨੌਜਵਾਨਾਂ ਨੂੰ ਚਾਰ ਸਾਲ ਦੇ ਕਾਰਜਕਾਲ ਲਈ ਹਥਿਆਰਬੰਦ ਸੈਨਾਵਾਂ ਵਿੱਚ ਭਰਤੀ ਕੀਤਾ ਜਾਵੇਗਾ। ਇਨ੍ਹਾਂ ਵਿੱਚੋਂ 25 ਫੀਸਦੀ ਨੂੰ ਬਾਅਦ ਵਿੱਚ ਰੈਗੂਲਰ ਸੇਵਾ ਵਿੱਚ ਸ਼ਾਮਲ ਕੀਤਾ ਜਾਵੇਗਾ। ਸਰਕਾਰ ਨੇ 16 ਜੂਨ ਨੂੰ ਇਸ ਸਾਲ ਲਈ ਇਸ ਯੋਜਨਾ ਤਹਿਤ ਭਰਤੀ ਲਈ ਉਮਰ ਹੱਦ 21 ਸਾਲ ਤੋਂ ਵਧਾ ਕੇ 23 ਸਾਲ ਕਰ ਦਿੱਤੀ ਸੀ।