Tuesday, October 27, 2026
Home ਦੋਆਬਾ ਦਿੱਲੀ ਤੇ ਪੰਜਾਬ ਵਿਚਾਲੇ ਹੋਇਆ ਸਮਝੌਤਾ, ਦਿੱਲੀ ਸਰਕਾਰ ਦੇ ਅਧਿਕਾਰੀ ਪੰਜਾਬ ਦੇ...

ਦਿੱਲੀ ਤੇ ਪੰਜਾਬ ਵਿਚਾਲੇ ਹੋਇਆ ਸਮਝੌਤਾ, ਦਿੱਲੀ ਸਰਕਾਰ ਦੇ ਅਧਿਕਾਰੀ ਪੰਜਾਬ ਦੇ ਅਧਿਕਾਰੀਆਂ ਨੂੰ ਦੇਣਗੇ ਸਲਾਹ

0
130
CM Maan

ਚੰਡੀਗੜ੍ਹ 26 ਅਪ੍ਰੈਲ 2022 : ਭਾਜਪਾ ਆਗੂ ਹਰਜੀਤ ਗਰੇਵਾਲ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੂੰ ਤਿੱਖੇ ਸਵਾਲ ਕੀਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਦਿੱਲੀ ਸਰਕਾਰ ਨਾਲ ਸਮਝੌਤਾ ਕੀਤਾ ਹੈ ਅਤੇ ਇਸ ਸਮਝੌਤੇ ਤਹਿਤ ਦਿੱਲੀ ਸਰਕਾਰ ਦੇ ਅਧਿਕਾਰੀ ਪੰਜਾਬ ਦੇ ਅਧਿਕਾਰੀਆਂ ਨੂੰ ਸਲਾਹ ਦੇਣਗੇ।

ਕੇਜਰੀਵਾਲ ਦਿੱਲੀ ਵਿੱਚ ਬੈਠ ਕੇ ਪੰਜਾਬ ਨੂੰ ਕੰਟਰੋਲ ਕਰਨਾ ਚਾਹੁੰਦੇ ਹਨ, ਅੱਜ ਤੱਕ ਕਦੇ ਵੀ ਇੱਕ ਸੂਬੇ ਨੇ ਦੂਜੇ ਸੂਬੇ ਨਾਲ ਅਜਿਹਾ ਸਮਝੌਤਾ ਨਹੀਂ ਕੀਤਾ। ਇਹ ਪੰਜਾਬੀਆਂ ਦਾ ਅਪਮਾਨ ਹੈ।

ਉਨ੍ਹਾਂ ਕਿਹਾ ਕਿ ਪੰਜਾਬੀ ਦੇਸ਼ ਦੇ ਨਾਲ-ਨਾਲ ਕਈ ਵਿਦੇਸ਼ਾਂ ਦੀਆਂ ਸਰਕਾਰਾਂ ਵਿਚ ਸ਼ਾਮਲ ਹਨ ਅਤੇ ਉਥੋਂ ਦੀਆਂ ਸਰਕਾਰਾਂ ਚਲਾ ਰਹੇ ਹਨ। ਇਸ ਸਮਝੌਤੇ ਨੇ ਪੂਰੇ ਪੰਜਾਬ ਨੂੰ ਸ਼ਰਮਸ਼ਾਰ ਕੀਤਾ ਹੈ ਕਿ ਸਾਨੂੰ ਦਿੱਲੀ ਦੀ ਸਲਾਹ ਲੈਣ ਦੀ ਲੋੜ ਹੈ।

ਉਨ੍ਹਾਂ ਕਿਹਾ ਕਿ ਅਸੀਂ ਇਸ ਦੀ ਸਖ਼ਤ ਨਿਖੇਧੀ ਕਰਦੇ ਹਾਂ ਅਤੇ ਇਸ ਮਾਮਲੇ ਨੂੰ ਲੋਕਾਂ ਤੱਕ ਪਹੁੰਚਾਵਾਂਗੇ। ਅਰਵਿੰਦ ਕੇਜਰੀਵਾਲ, ਪ੍ਰਧਾਨ ਮੰਤਰੀ ਦੇ ਅਕਸ ਨੂੰ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਕਿਉਂਕਿ ਉਨ੍ਹਾਂ ਦੀ ਦਿਲਚਸਪੀ ਮੁੱਖ ਮੰਤਰੀ ਬਣਨ ਵਿੱਚ ਨਹੀਂ ਸਗੋਂ ਪ੍ਰਧਾਨ ਮੰਤਰੀ ਬਣਨ ਵਿੱਚ ਹੈ।