Tuesday, October 27, 2026
Home Breaking news PM ਮੋਦੀ ਦੀ ਚੰਡੀਗੜ੍ਹ ਫੇਰੀ ਤੋਂ ਪਹਿਲਾਂ ਅੱਤਵਾਦੀ ਹਮਲੇ ਨੂੰ ਲੈ ਕੇ...

PM ਮੋਦੀ ਦੀ ਚੰਡੀਗੜ੍ਹ ਫੇਰੀ ਤੋਂ ਪਹਿਲਾਂ ਅੱਤਵਾਦੀ ਹਮਲੇ ਨੂੰ ਲੈ ਕੇ ਅਲਰਟ, ਸਖ਼ਤ ਕੀਤੀ ਗਈ ਸੁਰੱਖਿਆ

0
122
PM Modi

ਚੰਡੀਗੜ੍ਹ 22 ਅਗਸਤ 2022 : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਤੋਂ ਪਹਿਲਾਂ ਅਲਰਟ ਜਾਰੀ ਕੀਤਾ ਗਿਆ ਹੈ । ਪ੍ਰਧਾਨ ਮੰਤਰੀ ਮੋਦੀ 24 ਅਗਸਤ ਨੂੰ ਮੁੱਲਾਂਪੁਰ (ਨਵਾਂ ਚੰਡੀਗੜ੍ਹ) ਵਿਖੇ ਹੋਮੀ ਭਾਬਾ ਕੈਂਸਰ ਹਸਪਤਾਲ ਤੇ ਖੋਜ ਕੇਂਦਰ ਦਾ ਉਦਘਾਟਨ ਕਰਨ ਲਈ ਪੰਜਾਬ ਆ ਰਹੇ ਹਨ । ਇਸੇ ਵਿਚਾਲੇ ਕੇਂਦਰੀ ਖ਼ੁਫ਼ੀਆ ਏਜੰਸੀਆਂ ਵੱਲੋਂ ਅਲਰਟ ਜਾਰੀ ਕਰਦਿਆਂ ਪੰਜਾਬ ਪੁਲਿਸ ਨੂੰ ਚੌਕਸ ਕੀਤਾ ਗਿਆ ਹੈ। ਏਜੰਸੀਆਂ ਦਾ ਦਾਅਵਾ ਹੈ ਕਿ ਦਹਿਸ਼ਤਗਰਦਾਂ ਵੱਲੋਂ ਚੰਡੀਗੜ੍ਹ, ਮੋਹਾਲੀ ਦੇ ਰੇਲਵੇ ਸਟੇਸ਼ਨ, ਬੱਸ ਅੱਡੇ ਨੂੰ ਨਿਸ਼ਾਨਾ ਬਣਾਇਆ ਜਾ ਸਕਦਾ ਹੈ। ਹਿਸ ਤੋਂ ਬਾਅਦ ਸੁਰੱਖਿਆ ਟੀਮਾਂ ਵੱਲੋਂ ਬੱਸ ਅੱਡੇ ਤੇ ਰੇਲਵੇ ਸਟੇਸ਼ਨਾਂ ‘ਤੇ ਮੁਸਤੈਦੀ ਵਧਾਉਂਦੇ ਹੋਏ ਸਵਾਰੀਆਂ ਦੇ ਸਾਮਾਨ ਦੀ ਤਲਾਸ਼ੀ ਵੀ ਲਈ ਜਾ ਰਹੀ ਹੈ ।

ਇਸ ਤੋਂ ਇਲਾਵਾ ਕੇਂਦਰੀ ਖ਼ੁਫ਼ੀਆ ਏਜੰਸੀ ਵੱਲੋਂ ਪੰਜਾਬ ਦੇ ਕੁਝ ਨੇਤਾਵਾਂ ਦੀ ਜਾਨ ਨੂੰ ਵੀ ਖ਼ਤਰਾ ਦੱਸਿਆ ਗਿਆ ਹੈ। ਪੰਜਾਬ ਪੁਲਿਸ ਵੱਲੋਂ ਇਨ੍ਹਾਂ ਨੇਤਾਵਾਂ ਦੀ ਸੁਰੱਖਿਆ ਦੀ ਸਮੀਖਿਆ ਕੀਤੀ ਜਾ ਰਹੀ ਹੈ।

ਜ਼ਿਕਰਯੋਗ ਹੈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਚੋਣਾਂ ਤੋਂ ਪਹਿਲਾਂ 14 ਫਰਵਰੀ ਨੂੰ ਜਲੰਧਰ ਆਏ ਸਨ । ਉਸ ਤੋਂ ਪਹਿਲਾਂ 5 ਜਨਵਰੀ 2022 ਨੂੰ ਫ਼ਿਰੋਜ਼ਪੁਰ ਦੌਰੇ ’ਤੇ ਆਏ ਸਨ ਪਰ ਸੜਕੀ ਜਾਮ ਕਰਕੇ ਰਸਤੇ ਵਿੱਚੋਂ ਹੀ ਵਾਪਸ ਚਲੇ ਗਏ ਸਨ ।