ਜਲੰਧਰ 26 ਜੁਲਾਈ 2022 : ਸੰਯੁਕਤ ਕਿਸਾਨ ਮੋਰਚਾ ਵੱਲੋਂ ਅੱਜ ਜਲੰਧਰ ‘ਚ ਪ੍ਰੈੱਸ ਕਾਨਫਰੰਸ ਕੀਤੀ ਗਈ। ਜਿਸ ਵਿੱਚ ਕਿਸਾਨਾਂ ਨੇ ਕੇਂਦਰ ਅਤੇ ਰਾਜ ਸਰਕਾਰਾਂ ਵੱਲੋਂ ਕੀਤੇ ਵਾਅਦੇ ਪੂਰੇ ਨਾ ਕਰਨ ’ਤੇ ਨਾਰਾਜ਼ਗੀ ਪ੍ਰਗਟਾਈ। ਜਿਸ ਕਾਰਨ ਹੁਣ 31 ਜੁਲਾਈ ਨੂੰ ਦੇਸ਼ ਭਰ ਵਿੱਚ ਰੇਲ ਰੋਕੋ ਅੰਦੋਲਨ ਕੀਤਾ ਜਾਵੇਗਾ।
ਆਵਾਰਾ ਪਸ਼ੂਆਂ ਬਾਰੇ ਕਿਸਾਨਾਂ ਨੇ ਕਿਹਾ ਕਿ ਅਸੀਂ ਪਿਛਲੀਆਂ ਸਰਕਾਰਾਂ ਵੇਲੇ ਵੀ ਅਵਾਰਾ ਪਸ਼ੂਆਂ ਦੀ ਸੰਭਾਲ ਸਬੰਧੀ ਆਵਾਜ਼ ਉਠਾਈ ਸੀ ਅਤੇ ਕਈ ਪਸ਼ੂਆਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਮੰਤਰੀਆਂ ਦੇ ਘਰਾਂ ਵਿੱਚ ਛੱਡ ਦਿੱਤਾ ਸੀ ਪਰ ਇਸ ਦਾ ਕਦੇ ਕੋਈ ਅਸਰ ਦਿਖਾਈ ਨਹੀਂ ਦੇ ਰਿਹਾ ਜੇਕਰ ਇਹ ਸਰਕਾਰ ਜੇਕਰ ਫਿਰ ਵੀ ਅਸੀਂ ਇਸ ਪਾਸੇ ਧਿਆਨ ਨਾ ਦਿੱਤਾ ਤਾਂ ਫਿਰ ਤੋਂ ਆਵਾਰਾ ਪਸ਼ੂਆਂ ਨੂੰ ਸਰਕਾਰੀ ਦਫ਼ਤਰਾਂ ਅਤੇ ਮੰਤਰੀਆਂ ਦੇ ਘਰਾਂ ਵਿੱਚ ਛੱਡ ਦੇਵਾਂਗੇ। ਜੇਕਰ ਸਰਕਾਰ ਅਵਾਰਾ ਪਸ਼ੂਆਂ ਨੂੰ ਨਹੀਂ ਸੰਭਾਲ ਸਕਦੀ ਤਾਂ ਸਾਨੂੰ ਪਸ਼ੂਆਂ ਦੀ ਦੇਖਭਾਲ ਲਈ ਪੈਸੇ ਦਿਓ, ਅਸੀਂ ਪਸ਼ੂਆਂ ਦੀ ਦੇਖਭਾਲ ਕਰਾਂਗੇ।