CM ਮਾਨ ਦਾ ਨੌਜਵਾਨਾਂ ਨੂੰ ਇੱਕ ਹੋਰ ਵੱਡਾ ਤੋਹਫਾ, 23 ਅਗਸਤ ਨੂੰ ਦੇਣਗੇ 4358 ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ

0
85
CM Mann

ਚੰਡੀਗੜ੍ਹ 18 ਅਗਸਤ 2022 : ਮੁੱਖ ਮੰਤਰੀ ਭਗਵੰਤ ਮਾਨ ਸੂਬੇ ਦੇ ਲੋਕਾਂ ਨਾਲ ਕੀਤੇ ਆਪਣੇ ਵਾਅਦੇ ਪੂਰੇ ਕਰਨ ਵਿੱਚ ਲੱਗੇ ਹੋਏ ਹਨ। ਇਸ ਦੇ ਨਾਲ ਹੀ ਹੁਣ ਪੰਜਾਬ ਸਰਕਾਰ ਨੌਜਵਾਨਾਂ ਨੂੰ ਇੱਕ ਹੋਰ ਵੱਡਾ ਤੋਹਫਾ ਦੇਣ ਜਾ ਰਹੀ ਹੈ। ਦਰਅਸਲ ਸੀਐਮ ਮਾਨ ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਦੇਣ ਜਾ ਰਹੇ ਹਨ।

23 ਅਗਸਤ ਨੂੰ ਮੁੱਖ ਮੰਤਰੀ ਭਗਵੰਤ ਮਾਨ ਚੰਡੀਗੜ੍ਹ ਵਿਖੇ ਇਕ ਸਮਾਗਮ ਦੌਰਾਨ 4358 ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਦੇਣਗੇ। ਦੱਸ ਦੇਈਏ ਕਿ ਪੰਜਾਬ ਸਰਕਾਰ ਨੇ ਨੌਜਵਾਨਾਂ ਲਈ ਵੱਖ-ਵੱਖ ਵਿਭਾਗਾਂ ਵਿੱਚ ਨੌਕਰੀਆਂ ਦਾ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਹੈ।