ਬਲਾਤਕਾਰ ਦੇ ਮਾਮਲੇ ‘ਚ ਸਿਮਰਜੀਤ ਸਿੰਘ ਬੈਂਸ ‘ਤੇ ਇਕ ਹੋਰ ਐੱਫ.ਆਈ.ਆਰ. ਹੋਈ ਦਰਜ਼

0
97
bains

ਲੁਧਿਆਣਾ 23 ਅਪ੍ਰੈਲ 2022 : ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਅਤੇ ਹਲਕਾ ਆਤਮਾ ਨਗਰ ਤੋਂ ਸਾਬਕਾ ਵਿਧਾਇਕ ਸਿਮਰਜੀਤ ਸਿੰਘ, ਉਸ ਦੇ ਭਰਾ ਅਤੇ 2 ਔਰਤਾਂ ਸਮੇਤ 6 ਲੋਕਾਂ ਖਿਲਾਫ ਅਦਾਲਤ ਦੇ ਹੁਕਮਾਂ ‘ਤੇ ਬਲਾਤਕਾਰ ਦੇ ਮਾਮਲੇ ‘ਚ ਧਾਰਾ-174ਏ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

ਥਾਣਾ 6 ਦੇ ਐਸ.ਐਚ.ਓ ਐਸ.ਆਈ ਮਧੂਬਾਲਾ ਨੇ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਵਿਧਾਇਕ ਸਿਮਰਜੀਤ ਸਿੰਘ ਬੈਂਸ, ਕਰਮਜੀਤ ਸਿੰਘ, ਪਰਮਜੀਤ ਸਿੰਘ ਬੈਂਸ, ਪ੍ਰਦੀਪ ਕੁਮਾਰ ਉਰਫ਼ ਗੋਗੀ ਸ਼ਰਮਾ, ਬਲਜਿੰਦਰ ਕੌਰ ਅਤੇ ਜਸਵੀਰ ਕੌਰ ਵਜੋਂ ਹੋਈ ਹੈ। ਇਨ੍ਹਾਂ ਸਾਰਿਆਂ ਦੇ ਖ਼ਿਲਾਫ਼ 10 ਜੁਲਾਈ 2021 ਨੂੰ ਧਾਰਾ 376, 354, 354ਏ, 506, 120-ਬੀ ਤਹਿਤ ਥਾਣਾ ਡਵੀਜ਼ਨ ਨੰ. 6 ਵਿੱਚ ਐਫ.ਆਈ.ਆਰ ਦਰਜ ਕੀਤਾ ਗਿਆ ਸੀ। ਇਸ ਮਾਮਲੇ ਵਿੱਚ ਅਦਾਲਤ ਵਿੱਚ ਪੇਸ਼ ਨਾ ਹੋਣ ਕਾਰਨ ਉਸ ਨੂੰ ਅਦਾਲਤ ਵੱਲੋਂ ਭਗੌੜਾ ਕਰਾਰ ਦਿੱਤਾ ਗਿਆ ਸੀ ਅਤੇ ਕੇਸ ਦਰਜ ਕਰਨ ਦੇ ਹੁਕਮ ਦਿੱਤੇ ਗਏ ਸਨ।