Home ਪੰਜਾਬ ਮੰਦਭਾਗੀ ਖ਼ਬਰ : ਭਾਖੜਾ ਨਹਿਰ ‘ਚ ਡਿੱਗੀ ਕਾਰ, 5 ਦੀ ਮੌਤ
ਚੰਡੀਗੜ੍ਹ 18 ਅਪ੍ਰੈਲ 2022 : ਪੰਜਾਬ ਦੇ ਰੂਪਨਗਰ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਜਿੱਥੇ ਰੂਪਨਗਰ-ਸ੍ਰੀ ਅਨੰਦਪੁਰ ਸਾਹਿਬ ਮਾਰਗ ਸਥਿਤ ਪਿੰਡ ਮਲਕਪੁਰ ਦੇ ਕੋਲ ਇਕ ਕਾਰ ਦੀ ਬੱਸ ਨਾਲ ਜ਼ਬਰਦਸਤ ਟੱਕਰ ਹੋ ਗਈ। ਟੱਕਰ ਤੋਂ ਬਾਅਦ ਕਾਰ ਪੁਲ ਤੋਂ ਹੇਠਾ ਭਾਖੜਾ ਨਹਿਰ ‘ਚ ਡਿੱਗ ਗਈ। ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ ਦੀ ਸੂਚਨਾ ਮਿਲਦੇ ਹੀ ਮੌਕੇ ‘ਤੇ ਪਹੁੰਚੇ ਪੁਲਸ ਅਤੇ ਗੋਤਾਖੋਰਾਂ ਵਲੋਂ ਲਾਸ਼ਾਂ ਨੂੰ ਬਾਹਰ ਕੱਢਣ ਲਈ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਸ ਦੇ ਨਾਲ ਹੀ ਕਾਰ ਵਿੱਚ ਰਾਜਸਥਾਨ ਦੇ ਸੀਕਰ ਦੇ ਇੱਕ ਪੁਲਿਸ ਮੁਲਾਜ਼ਮ ਦੀ ਤਸਵੀਰ ਅਤੇ ਇੱਕ ਔਰਤ ਸਰਿਤਾ ਪੂਨੀਆ ਦੀ ਪਤਨੀ ਸਤੀਸ਼ ਪੂਨੀਆ ਦੇ ਨਾਮ ਦਾ ਆਈਡੀ ਪਰੂਫ਼ ਮਿਲਿਆ ਹੈ। ਉਕਤ ਸਾਮਾਨ ਗੋਤਾਖੋਰਾਂ ਵੱਲੋਂ ਕਾਰ ਨੂੰ ਬਾਹਰ ਕੱਢਣ ਵਾਲੇ ਬੈਗ ‘ਚੋਂ ਮਿਲਿਆ। ਦੱਸਿਆ ਜਾ ਰਿਹਾ ਹੈ ਕਿ ਰਾਜਸਥਾਨ ਨੰਬਰ ਵਾਲੀ ਇਹ ਕਾਰ ਸ੍ਰੀ ਆਨੰਦਪੁਰ ਸਾਹਿਬ ਤੋਂ ਰੂਪਨਗਰ ਵੱਲ ਜਾ ਰਹੀ ਸੀ ਕਿ ਇਸ ਦੌਰਾਨ ਇੱਕ ਨਿੱਜੀ ਬੱਸ ਨੇ ਕਾਰ ਨੂੰ ਟੱਕਰ ਮਾਰ ਦਿੱਤੀ। ਪੁਲਿਸ ਵੱਲੋਂ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।