ਬਰਜਿੰਦਰ ਪਰਵਾਨਾ ਨੂੰ ਮੁਹਾਲੀ ਪੁਲਿਸ ਨੇ ਕੀਤਾ ਗ੍ਰਿਫ਼ਤਾਰ

0
76
IG

ਚੰਡੀਗੜ੍ਹ 1 ਮਈ 2022 : ਪਟਿਆਲਾ ਹਿੰਸਾ ਦੇ ਮੁੱਖ ਦੋਸ਼ੀ ਬਰਜਿੰਦਰ ਪਰਵਾਨਾ ਨੂੰ ਪੁਲਿਸ ਨੇ ਮੁਹਾਲੀ ਤੋਂ ਹਿਰਾਸਤ ‘ਚ ਲੈ ਲਿਆ ਹੈ। ਆਈਜੀ ਐਮ.ਐਸ ਛੀਨਾ ਨੇ ਦੱਸਿਆ ਕਿ ਹੁਣ ਤੱਕ ਛੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਮੁੱਖ ਮੰਤਰੀ ਨੇ ਸਮਾਜ ਵਿਰੋਧੀ ਅਤੇ ਦੇਸ਼ ਵਿਰੋਧੀ ਅਨਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਹੁਕਮ ਦਿੱਤੇ ਹਨ। ਕਿਸੇ ਨਿਰਦੋਸ਼ ਨੂੰ ਤੰਗ ਨਹੀਂ ਕੀਤਾ ਜਾਵੇਗਾ ਪਰ ਇਸ ‘ਚ ਸ਼ਾਮਲ ਲੋਕਾਂ ਨੂੰ ਗ੍ਰਿਫਤਾਰ ਕੀਤਾ ਜਾਵੇਗਾ ਅਤੇ ਅਸੀਂ ਉਨ੍ਹਾਂ ਖਿਲਾਫ ਚਾਰਜਸ਼ੀਟ ਦਾਇਰ ਕਰਾਂਗੇ।


ਛੀਨਾ ਨੇ ਦੱਸਿਆ ਕਿ ਪਰਵਾਨਾ ਨੂੰ ਅਦਾਲਤ ‘ਚ ਪੇਸ਼ ਕਰਕੇ ਪੁਲੀਸ ਰਿਮਾਂਡ ਹਾਸਲ ਕੀਤਾ ਜਾਵੇਗਾ। ਪੁਲਿਸ ਨੇ ਹਰੀਸ਼ ਸਿੰਘਲ ਦੇ ਜਾਣਕਾਰ ਸ਼ੰਕਰ ਭਾਰਦਵਾਜ ਅਤੇ ਤਿੰਨ ਹੋਰ ਸਿੱਖ ਕੱਟੜਪੰਥੀਆਂ ਨੂੰ ਵੀ ਗ੍ਰਿਫਤਾਰ ਕੀਤਾ ਹੈ। ਨਫ਼ਰਤ ਭਰਿਆ ਭਾਸ਼ਣ ਪੋਸਟ ਕਰਨ ਵਾਲੇ ਇੱਕ ਹੋਰ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।