ਚੰਡੀਗੜ੍ਹ 26 ਅਪ੍ਰੈਲ 2022 : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਅਨੁਸ਼ਾਸਨ ਕਮੇਟੀ ਵਲੋਂ ਲਏ ਜਾਣ ਵਾਲੇ ਫੈਸਲੇ ਤੋਂ ਪਹਿਲਾ ਵੱਡਾ ਬਿਆਨ ਦਿੱਤਾ ਹੈ।
ਜਾਖੜ ਨੇ ਆਪਣੇ ਸ਼ਾਇਰੀ ਅੰਦਾਜ਼ ‘ਚ ਕਿਹਾ ਕਿ ‘ਅੱਜ ਸਿਰ ਕਲਮ ਹੋਗੇ ਉਨਕੇ, ਜਿਨ ‘ਚ ਅਭੀ ਜ਼ਮੀਰ ਬਾਕੀ ਹੈ।” ਜਾਖੜ ਨੇ ਇਸ ਟਵੀਟ ਨੂੰ ਕਾਂਗਰਸ ਦੀ ਅਨੁਸ਼ਾਸਨ ਕਮੇਟੀ ਵਲੋਂ ਉਨ੍ਹਾਂ ਦੇ ਖਿਲਾਫ ਲਈ ਜਾਨ ਵਾਲੀ ਸਖ਼ਤ ਫੈਸਲੇ ਦੇ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਸੂਤਰਾਂ ਮੁਤਾਬਕ ਜਾਖੜ ਦੀ ਅੱਜ ਪਾਰਟੀ ‘ਚੋ ਛੁੱਟੀ ਹੋ ਸਕਦੀ ਹੈ। ਇਸ ਲਈ ਦਿੱਲੀ ‘ਚ ਕਾਂਗਰਸ ਅਨੁਸ਼ਾਸਨ ਕਮੇਟੀ ਦੀ ਮੀਟਿੰਗ ਚਾਲ ਰਹੀ ਹੈ।
आज, सर कलम होंगे उनके
जिनमें अभी ज़मीर बाकी है !**(My apologies to Javed Akhtar Saheb)
— Sunil Jakhar (@sunilkjakhar) April 26, 2022
ਸੂਤਰਾਂ ਮੁਤਾਬਕ ਇਸ ਮੀਟਿੰਗ ‘ਚ ਪੰਜਾਬ ਦੇ ਸਾਬਕਾ ਪ੍ਰਧਾਨ ਸੁਨੀਲ ਕੁਮਾਰ ਜਾਖੜ ਨੂੰ ਸਸਪੈਂਡ ਵੀ ਕੀਤਾ ਜਾ ਸਕਦਾ ਹੈ। ਜਾਖੜ ਨੂੰ ਸਾਬਕਾ ਮੁੱਖ ਮੰਤਰ ਚਰਨਜੀਤ ਸਿੰਘ ਚੰਨੀ ਦੇ ਸਬੰਧ ‘ਚ ਦਿੱਤੇ ਗਏ ਬਿਆਨ ‘ਤੇ ਨੋਟਿਸ ਭੇਜਿਆ ਗਿਆ ਸੀ ਅਤੇ ਉਨ੍ਹਾਂ ਨੇ ਇਸ ਹਫਤੇ ਦੇ ਅੰਦਰ-ਅੰਦਰ ਜਵਾਬ ਦੇਣ ਲਈ ਕਿਹਾ ਗਿਆ ਸੀ ਪਰ ਜਾਖੜ ਨੇ ਕਮੇਟੀ ਨੂੰ ਕੋਈ ਜਵਾਬ ਨਹੀਂ ਦਿੱਤਾ ਅਤੇ ਸੋਸ਼ਲ ਮੀਡੀਆ ‘ਤੇ ਇਥੋਂ ਤੱਕ ਕਹਿ ਦਿੱਤਾ ਕਿ ਉਹ ਹਾਈਕਮਾਨ ਅੱਗੇ ਨਹੀਂ ਝੁਕਣਗੇ।








