ਪੰਜਾਬਮਾਝਾਮਾਲਵਾ ਬੇਅਦਬੀ ਤੇ ਬਹਿਬਲ ਕਲਾ ਮਾਮਲੇ ‘ਚ ਸਿੱਖ ਜਥੇਬੰਦੀਆਂ ਦਾ ਵੱਡਾ ਐਲਾਨ, 6 ਅਪ੍ਰੈਲ ਤੋਂ ਨੈਸ਼ਨਲ ਹਾਈਵੇ ਕਰਾਂਗੇ ਜਾਮ By redfm - April 2, 2022 0 78 FacebookTwitterPinterestWhatsApp ਚੰਡੀਗੜ੍ਹ 2 ਅਪ੍ਰੈਲ 2022 : ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਤੋਂ ਬਾਅਦ ਹੋਏ ਬਹਿਬਲ ਕਲਾ ਗੋਲੀਕਾਂਡ ‘ਚ ਪੁਲਸ ਦੀ ਗੋਲੀ ਨਾਲ ਸ਼ਹੀਦ ਹੋਏ 2 ਨੌਜਵਾਨਾਂ ਦੇ ਪਰਿਵਾਰਾਂ ਅਤੇ ਸਿੱਖ ਸੰਗਠਨਾਂ ਵਲੋਂ ਨਾਮਜਦ ਹੋਏ ਦੋਸ਼ੀਆਂ ਖਿਲਾਫ 31 ਮਾਰਚ ਤਕ ਕਾਨੂੰਨੀ ਕਾਰਵਾਈ ਕਰਨ ਲਈ ਪੰਜਾਬ ਸਰਕਾਰ ਨੂੰ ਦਿੱਤਾ ਅਲਟੀਮੇਟਮ ਖਤਮ ਹੋ ਗਿਆ ਹੈ। ਇਸ ਦੇ ਬਾਅਦ ਜਥੇਬੰਦੀਆਂ ਨੇ ਵੱਡਾ ਐਲਾਨ ਕੀਤਾ ਹੈ। ਜਥੇਬੰਦੀਆਂ ਨੇ 6 ਅਪ੍ਰੈਲ ਤੋਂ ਨੈਸ਼ਨਲ ਹਾਈਵੇ ਜਾਮ ਕਰਨ ਦੀ ਚਿਤਾਵਨੀ ਦਿੱਤੀ ਹੈ। 6 ਤਾਰੀਖ ਨੂੰ ਹੋਣ ਵਾਲੇ ਇਕੱਠ ‘ਚ ਪੰਜਾਬ ਪੱਧਰ ‘ਤੇ ਸੰਘਰਸ਼ ਨੂੰ ਹੋਰ ਤੇਜ ਕਰਨ ਨੂੰ ਲੈ ਕੇ ਫੈਸਲਾ ਲਿਆ ਜਾਵੇਗਾ। ਦੱਸ ਦਈਏ ਕਿ ਬਹਿਬਲ ਕਲਾ ‘ਚ ਇਨਸਾਫ ਲਈ ਪਿਛਲੇ 110 ਦਿਨਾਂ ਤੋਂ ਮੋਰਚਾ ਲੱਗਿਆ ਹੋਇਆ ਹੈ। ਪ੍ਰਦਰਸ਼ਨਕਾਰੀਆਂ ਨੇ ਸਰਕਾਰ ਨੂੰ 31 ਮਾਰਚ ਤੱਕ ਦਾ ਅਲਟੀਮੇਟਮ ਦਿੱਤਾ ਸੀ, ਜੋ ਹੁਣ ਖਤਮ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਕੇਸ ‘ਚ ਨਾਮਜ਼ਦ ਉੱਚ ਪੁਲਸ ਅਧਿਕਾਰੀ ਜ਼ਮਾਨਤ ਲੈ ਕੇ ਬਾਹਰ ਘੁੰਮ ਰਹੇ ਹਨ ਅਤੇ ਅਦਾਲਤ ‘ਚ ਚਲਾਨ ਪੇਸ਼ ਹੋਣ ਦੇ ਦੋ ਸਾਲ ਬੀਤ ਜਾਣ ਤੋਂ ਬਾਅਦ ਵੀ ਮੁਲਜ਼ਮਾਂ ਖ਼ਿਲਾਫ਼ ਦੋਸ਼ ਆਇਦ ਨਹੀਂ ਹੋਏ। ਇਸ ਦੇ ਨਾਲ ਹੀ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧ ਅਤੇ ਸੁਖਪਾਲ ਖਹਿਰਾ ਨੇ ਵੀ ਮੋਰਚੇ ‘ਤੇ ਆ ਕੇ ਹਰ ਸੰਭਵ ਮਦਦ ਦਾ ਵਾਅਦਾ ਕੀਤਾ ਸੀ।