Home Breaking news ਦਿੱਲੀ ਦੌਰੇ ‘ਤੇ ਅੱਜ ਜਾਣਗੇ ਮੁੱਖ ਮੰਤਰੀ ਭਗਵੰਤ ਮਾਨ, ਕਈ ਪ੍ਰੋਗਰਾਮਾਂ ‘ਚ...
ਨਵੀਂ ਦਿੱਲੀ 6 ਅਗਸਤ 2022 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਤੋਂ ਆਪਣੇ ਚਾਰ ਦਿਨਾਂ ਦਿੱਲੀ ਦੌਰੇ ‘ਤੇ ਹਨ। ਇਸ ਦੌਰਾਨ ਉਹ ਕਈ ਅਹਿਮ ਪ੍ਰੋਗਰਾਮਾਂ ‘ਚ ਹਿੱਸਾ ਲੈਣਗੇ। ਜਾਣਕਾਰੀ ਮੁਤਾਬਕ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ‘ਚ ਹੋਣ ਵਾਲੀ ਨੀਤੀ ਆਯੋਗ ਦੀ ਗਵਰਨਿੰਗ ਕੌਂਸਲ ਦੀ ਬੈਠਕ ‘ਚ ਹਿੱਸਾ ਲੈਣਗੇ।
ਇਸ ਦੇ ਨਾਲ ਹੀ ਉਹ ਇਸ ਮੌਕੇ ਪ੍ਰਧਾਨ ਮੰਤਰੀ ਦੇ ਸਾਹਮਣੇ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਕਮੇਟੀ ਵਿੱਚ ਪੰਜਾਬ ਦਾ ਪ੍ਰਤੀਨਿਧੀ ਨਾ ਹੋਣ ਦਾ ਮੁੱਦਾ ਵੀ ਉਠਾਉਣਗੇ।