Tuesday, October 27, 2026
Home ਦੋਆਬਾ ਵੱਡੀ ਖਬਰ : ਇਕ ਹੋਰ ਕਬੱਡੀ ਖਿਡਾਰੀ ਦੇ ਗੋਲੀਆਂ ਮਾਰ ਕੇ ਉਤਾਰਿਆ...

ਵੱਡੀ ਖਬਰ : ਇਕ ਹੋਰ ਕਬੱਡੀ ਖਿਡਾਰੀ ਦੇ ਗੋਲੀਆਂ ਮਾਰ ਕੇ ਉਤਾਰਿਆ ਮੌਤ ਦੇ ਘਾਟ

0
127
shoot

ਪਟਿਆਲਾ 6 ਅਪ੍ਰੈਲ 2022 : ਬੀਤੀ ਰਾਤ ਪੰਜਾਬੀ ਯੂਨੀਵਰਸਿਟੀ ਦੇ ਸਾਹਮਣੇ ਪੈਟਰੋਲ ਪੰਪ ਦੇ ਪਿੱਛੇ ਬਹਿਸ ਤੋਂ ਬਾਅਦ ਦੋ ਗੁੱਟਾਂ ‘ਚ ਗੋਲੀਬਾਰੀ ਹੋਣ ਨਾਲ ਇਕ ਨੌਜਵਾਨ ਦੀ ਮੌਤ ਹੋ ਜਾਣ ਦੀ ਸੂਚਨਾ ਮਿਲੀ ਹੈ। ਮ੍ਰਿਤਕ ਦੀ ਪਛਾਣ ਧਰਮਿੰਦਰ ਸਿੰਘ ਪਿੰਡ ਦੌਣ ਕਲਾਂ ਵਜੋਂ ਹੋਈ ਹੈ। ਘਟਨਾ ਦੀ ਮਿਲੀ ਸੀ.ਸੀ.ਟੀ.ਵੀ. ਫੁਟੇਜ ਤੋਂ ਸਾਹਮਣੇ ਆਇਆ ਕਿ ਦੋਵਾਂ ਗੁੱਟਾਂ ਵਿੱਚ ਬਹਿਸ ਹੋਣ ਤੋਂ ਬਾਅਦ ਗੋਲੀਆਂ ਚਲਾਈਆਂ ਗਈਆਂ ਹਨ।

ਘਟਨਾ ਦੌਰਾਨ ਦੋ ਨਕਾਬਪੋਸ਼ ਨੌਜਵਾਨਾਂ ਨੇ ਧਰਮਿੰਦਰ ਸਿੰਘ ਨੂੰ ਗੋਲੀ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਪੰਜਾਬੀ ਯੂਨੀਵਰਸਿਟੀ ਦੇ ਸਾਹਮਣੇ ਬੀਤੀ ਰਾਤ ਤਕਰੀਬਨ 45 ਮਿੰਟ ਤੱਕ ਇਹ ਝਗੜਾ ਚਲਦਾ ਰਿਹਾ, ਜਿਸ ਤੋਂ ਬਾਅਦ ਨਕਾਬਪੋਸ਼ਾਂ ਨੇ ਪਰਮਿੰਦਰ ਸਿੰਘ ਨੂੰ ਗੋਲੀ ਮਾਰ ਦਿੱਤੀ।

ਸੂਤਰਾਂ ਮੁਤਾਬਕ ਸ਼ੂਟਰ ਲਾਰੈਂਸ ਬਿਸ਼ਨੋਈ ਗੈਂਗ ਨਾਲ ਸਬੰਧਤ ਦੱਸੇ ਜਾ ਰਹੇ ਹਨ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਸ ਮੌਕੇ ’ਤੇ ਪਹੁੰਚ ਗਈ, ਜਿਸ ਨੇ ਇਸ ਮਾਮਲੇ ਦੀ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ।