ਵੱਡੀ ਖ਼ਬਰ : ਸੁਨੀਲ ਜਾਖੜ ਨੂੰ ਲੈ ਕੇ ਕਾਂਗਰਸ ਹਾਈਕਮਾਨ ਦਿੱਤਾ ਵੱਡਾ ਬਿਆਨ

0
103
jakhar

ਚੰਡੀਗੜ੍ਹ 27 ਅਪ੍ਰੈਲ 2022 : ਸਾਬਕਾ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੂੰ ਲੈ ਕੇ ਕਾਂਗਰਸ ਹਾਈਕਮਾਂਡ ਦਾ ਵੱਡਾ ਫੈਸਲਾ ਆਇਆ ਹੈ। ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਅਨੁਸ਼ਾਸਨੀ ਕਮੇਟੀ ਵੱਲੋਂ ਸੁਨੀਲ ਜਾਖੜ ਨੂੰ ਮੁਅੱਤਲ ਕਰਨ ਦੀ ਸਿਫਾਰਿਸ਼ ‘ਤੇ ਨਰਮੀ ਦਿਖਾਈ ਹੈ, ਉਨ੍ਹਾਂ ਨੂੰ ਪਾਰਟੀ ‘ਚੋਂ ਮੁਅੱਤਲ ਨਹੀਂ ਕੀਤਾ ਗਿਆ ਹੈ। ਜਾਖੜ ਨੂੰ ਕਾਂਗਰਸ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਹਟਾ ਦਿੱਤਾ ਗਿਆ ਹੈ। ਸੁਨੀਲ ਜਾਖੜ ਨੂੰ ਸਿਫਾਰਿਸ਼ ਦੇ ਬਾਵਜੂਦ ਮੁਅੱਤਲ ਨਹੀਂ ਕੀਤਾ ਗਿਆ ਹੈ। ਜਾਖੜ ਅਜੇ ਵੀ ਕਾਂਗਰਸ ਪਾਰਟੀ ਦਾ ਹਿੱਸਾ ਬਣੇ ਰਹਿਣਗੇ।

ਜਿਕਰਯੋਗ ਹੈ ਕਿ ਇਹ ਮੀਟਿੰਗ ਕਾਂਗਰਸ ਅਨੁਸ਼ਾਸਨੀ ਕਮੇਟੀ ਵੱਲੋਂ ਸੁਨੀਲ ਜਾਖੜ ਨੂੰ ਜਾਰੀ ਕੀਤੇ ਗਏ ਕਾਰਨ ਦੱਸੋ ਨੋਟਿਸ ਦਾ ਜਵਾਬ ਨਾ ਦੇਣ ਕਾਰਨ ਹੋ ਰਹੀ ਸੀ। ਇਸ ਦੌਰਾਨ ਵੱਡੀ ਖ਼ਬਰ ਸਾਹਮਣੇ ਆਈ ਸੀ ਕਿ ਅਨੁਸ਼ਾਸਨੀ ਕਮੇਟੀ ਵੱਲੋਂ ਸੋਨੀਆ ਗਾਂਧੀ ਨੂੰ ਜਾਖੜ ਨੂੰ ਦੋ ਸਾਲ ਲਈ ਮੁਅੱਤਲ ਕਰਨ ਦੀ ਸਿਫ਼ਾਰਸ਼ ਕੀਤੀ ਜਾ ਰਹੀ ਹੈ।

ਦੱਸਦਈਏ ਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਬਾਰੇ ‘ਚ ਕੀਤੀ ਬਿਆਨਬਾਜ਼ੀ ਨੂੰ ਲੈ ਕੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੂੰ ‘ਕਾਰਨ ਦੱਸੋ ਨੋਟਿਸ’ ਜਾਰੀ ਕੀਤਾ ਗਿਆ ਸੀ ਜਿਸ ਨੂੰ ਲੈ ਕੇ ਸੁਨੀਲ ਜਾਖੜ ਗੰਭੀਰ ਦਿਖਾਈ ਨਹੀਂ ਦਿੱਤੇ। ਉਨ੍ਹਾਂ ਨੇ ਅਨੁਸ਼ਾਸਨ ਕਮੇਟੀ ਨੂੰ ਜਵਾਬ ਨਹੀਂ ਦਿੱਤਾ ਜਦਕਿ ਇਸ ਹਫਤੇ ‘ਚ ਦੇਣ ਲਈ ਕਿਹਾ ਗਿਆ ਸੀ।