Wednesday, October 28, 2026
Home ਦੋਆਬਾ ਵੱਡੀ ਖ਼ਬਰ : ਜਗਤਾਰ ਸਿੰਘ ਹਵਾਰਾ ਨੂੰ ਮਿਲੀ ਜ਼ਮਾਨਤ

ਵੱਡੀ ਖ਼ਬਰ : ਜਗਤਾਰ ਸਿੰਘ ਹਵਾਰਾ ਨੂੰ ਮਿਲੀ ਜ਼ਮਾਨਤ

0
124
Jagtar Singh Hawara

ਚੰਡੀਗੜ੍ਹ 30 ਅਪ੍ਰੈਲ 2022 : ਜੇਲ੍ਹ ‘ਚ ਬੰਦ ਜਗਤਾਰ ਸਿੰਘ ਹਵਾਰਾ ਦੀ ਪਟੀਸ਼ਨ ਮਾਮਲੇ ‘ਤੇ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ 5 ਹਜ਼ਾਰ ਦਾ ਜੁਰਮਾਨਾ ਲਗਾਇਆ ਹੈ। ਤਿੰਨ ਸੁਣਵਾਈਆਂ ‘ਤੇ ਜਵਾਬ ਦਾਖਲ ਨਾ ਕਰਨ ਅਤੇ ਹਰ ਵਾਰ ਸਮਾਂ ਮੰਗਣ ‘ਤੇ ਹਾਈਕੋਰਟ ਨੇ ਨਾਰਾਜ਼ਗੀ ਜ਼ਾਹਿਰ ਕੀਤੀ। ਹਾਈਕੋਰਟ ਨੇ ਕਿਹਾ ਲੱਗਦਾ ਹੈ ਕਿ ਸਰਕਾਰ ਇਸ ਮਾਮਲੇ ਨੂੰ ਲੈ ਕੇ ਬਿਲਕੁਲ ਵੀ ਗੰਭੀਰ ਨਹੀਂ ਹੈ। ਇਸੇ ਲਈ ਵਾਰ-ਵਾਰ ਸਮਾਂ ਮੰਗਿਆ ਜਾ ਰਿਹਾ ਹੈ। ਇਸ ਜੁਰਮਾਨੇ ਨੂੰ ਅਗਲੀ ਸੁਣਵਾਈ ਤੋਂ ਪਹਿਲਾਂ ਪੀ.ਜੀ.ਆਈ ਦੇ ਗਰੀਬ ਮਰੀਜ਼ ਫੰਡ ‘ਚ ਜਮ੍ਹਾਂ ਕਰਵਾਉਣ ਦੇ ਹੁਕਮ ਦਿੱਤੇ ਹਨ।

ਜਗਤਾਰ ਸਿੰਘ ਹਵਾਰਾ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਜ਼ਮਾਨਤ ਦੇ ਦਿੱਤੀ ਹੈ। ਜਗਤਾਰ ਸਿੰਘ ਹਵਾਰਾ ਕੇਸ ਵਿੱਚ 1998 ਤੋਂ ਜੇਲ੍ਹ ਵਿੱਚ ਬੰਦ ਹਨ। ਹਾਈਕੋਰਟ ਇਸ ਮਾਮਲੇ ‘ਚ ਜ਼ਮਾਨਤ ਪਟੀਸ਼ਨ ਦਾ ਜਵਾਬ ਨਾ ਦੇਣ ‘ਤੇ ਪੰਜਾਬ ਸਰਕਾਰ ਨੂੰ 5,000 ਰੁਪਏ ਜੁਰਮਾਨਾ ਕੀਤਾ ਗਿਆ ਹੈ। ਸਰਕਾਰ ਨੂੰ ਜੁਰਮਾਨੇ ਦੀ ਇਹ ਰਕਮ ਇਸ ਲਈ ਜ਼ਿੰਮੇਵਾਰ ਅਧਿਕਾਰੀਆਂ ਤੋਂ ਵਸੂਲਣ ਲਈ ਕਿਹਾ ਗਿਆ ਹੈ। ਜਿਸ ਕਾਰਨ ਇਸ ਮਾਮਲੇ ਵਿੱਚ ਜਵਾਬ ਦਾਖ਼ਲ ਕਰਨ ਵਿੱਚ ਦੇਰੀ ਹੋ ਰਹੀ ਹੈ। ਜਗਤਾਰ ਹਵਾਰਾ ਨੇ ਹਾਈਕੋਰਟ ‘ਚ ਦਾਇਰ ਪਟੀਸ਼ਨ ‘ਚ ਕਿਹਾ ਹੈ ਕਿ ਉਸ ਨੇ ਮੋਹਾਲੀ ਦੇ ਸੋਹਾਣਾ ਥਾਣੇ ਵਿੱਚ 1998 ਵਿੱਚ ਦਰਜ ਐਫਆਈਆਰ ਵਿੱਚ ਜ਼ਮਾਨਤ ਦੀ ਮੰਗ ਕੀਤੀ ਸੀ।