ਸਿੰਗਲਾ ਨੂੰ ਬਰਖਾਸਤ ਕੀਤੇ ਜਾਣ ਤੋਂ ਬਾਅਦ ਸਿਹਤ ਵਿਭਾਗ ਦਾ ਚਾਰਜ ਸੰਭਾਲਣਗੇ CM ਮਾਨ

0
109
cm maan

ਚੰਡੀਗੜ੍ਹ 25 ਮਈ 2022 : ਪੰਜਾਬ ਕੈਬਨਿਟ ‘ਚ ਸਿਹਤ ਮੰਤਰੀ ਰਹੇ ਵਿਜੇ ਸਿੰਗਲਾ ਨੂੰ ਬਰਖਾਸਤ ਕੀਤੇ ਜਾਣ ਤੋਂ ਬਾਅਦ ਅਹਿਮ ਖਬਰਾਂ ਸਾਹਮਣੇ ਆ ਰਹੀਆਂ ਹਨ। ਜਾਣਕਾਰੀ ਅਨੁਸਾਰ ਸੀ.ਐਮ. ਮਾਨ ਹੁਣ ਖੁਦ ਸਿਹਤ ਵਿਭਾਗ ਦਾ ਚਾਰਜ ਸੰਭਾਲਣਗੇ। ਭਗਵੰਤ ਮਾਨ ਨੇ ਸਿਹਤ ਵਿਭਾਗ ਦੀ ਜ਼ਿੰਮੇਵਾਰੀ ਕਿਸੇ ਹੋਰ ਨੂੰ ਦੇਣ ਦੀ ਬਜਾਏ ਆਪਣੇ ਹੱਥਾਂ ਵਿੱਚ ਰੱਖੀ ਹੈ।

ਜ਼ਿਕਰਯੋਗ ਹੈ ਕਿ ਸੀ.ਐਮ. ਕੈਬਨਿਟ ਮੰਤਰੀ ਵਿਜੇ ਸਿੰਗਲਾ ‘ਤੇ ਵੱਡਾ ਐਕਸ਼ਨ ਲੈਂਦੇ ਹੋਏ ਭਗਵੰਤ ਮਾਨ ਨੇ ਉਨ੍ਹਾਂ ਨੂੰ ਸਿਹਤ ਮੰਤਰੀ ਦੇ ਅਹੁਦੇ ਤੋਂ ਹਟਾ ਦਿੱਤਾ ਹੈ। ਸਿੰਗਲਾ ‘ਤੇ ਕਮਿਸ਼ਨ ਮੰਗਣ ਦਾ ਦੋਸ਼ ਸੀ, ਜਿਸ ਕਾਰਨ ਉਨ੍ਹਾਂ ਨੂੰ ਕੈਬਨਿਟ ਅਹੁਦੇ ਤੋਂ ਬਰਖਾਸਤ ਕਰ ਦਿੱਤਾ ਗਿਆ ਸੀ ਅਤੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ।