ਬਿਸ਼ਨੋਈ ਨੂੰ ਮਲੋਟ ਦੀ ਅਦਾਲਤ ‘ਚ ਕੀਤਾ ਗਿਆ ਪੇਸ਼, ਮੁਕਤਸਰ ਪੁਲਿਸ ਨੂੰ ਮਿਲਿਆ 4 ਦਿਨਾਂ ਦਾ ਰਿਮਾਂਡ

0
79
Bishnoi

ਚੰਡੀਗੜ੍ਹ 28 ਜੁਲਾਈ 2022 : ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ਵਿੱਚ ਦੋਸ਼ੀ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅੱਜ ਮਲੋਟ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿੱਥੇ ਪੁਲਿਸ ਨੂੰ ਮੁੜ ਲਾਰੈਂਸ ਬਿਸ਼ਨੋਈ ਦਾ 4 ਦਿਨਾਂ ਦਾ ਰਿਮਾਂਡ ਮਿਲਿਆ ਹੈ।

ਲਾਰੈਂਸ ਬਿਸ਼ਨੋਈ ਦਾ 7 ਦਿਨਾਂ ਦਾ ਰਿਮਾਂਡ ਖਤਮ ਹੋਣ ਤੋਂ ਬਾਅਦ ਅੱਜ ਸਵੇਰੇ ਉਸ ਨੂੰ ਮਲੋਟ ਵਿੱਚ ਪੇਸ਼ ਕੀਤਾ ਗਿਆ। ਲਾਰੈਂਸ ਬਿਸ਼ਨੋਈ ਤੋਂ ਗੈਂਗਸਟਰ ਰਣਜੀਤ ਰਾਣਾ ਕਤਲ ਕੇਸ ‘ਚ ਪੁੱਛਗਿੱਛ ਕੀਤੀ ਜਾ ਰਹੀ ਹੈ।