Home Breaking news ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਨੇ ਦਿੱਤਾ ਅਸਤੀਫਾ, 41 ਮੰਤਰੀਆਂ ਨੇ...
ਲੰਡਨ 8 ਜੁਲਾਈ 2022 : ਬਰਤਾਨੀਆ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਨੇ ਅਸਤੀਫ਼ਾ ਦੇ ਦਿੱਤਾ ਹੈ। ਪਿਛਲੇ ਕਈ ਦਿਨਾਂ ਤੋਂ ਉਨ੍ਹਾਂ ‘ਤੇ ਅਸਤੀਫਾ ਦੇਣ ਲਈ ਦਬਾਅ ਪਾਇਆ ਜਾ ਰਿਹਾ ਸੀ। ਉਸ ਦੀ ਕੰਜ਼ਰਵੇਟਿਵ ਪਾਰਟੀ ਦੇ ਮੰਤਰੀਆਂ ਨੇ ਵੀ ਉਸ ਦਾ ਸਾਥ ਛੱਡਣਾ ਸ਼ੁਰੂ ਕਰ ਦਿੱਤਾ। ਆਖਿਰਕਾਰ ਦਬਾਅ ਵਧਣ ਤੋਂ ਬਾਅਦ ਅੱਜ ਉਨ੍ਹਾਂ ਨੇ ਪ੍ਰਧਾਨ ਮੰਤਰੀ ਦੀ ਕੁਰਸੀ ਛੱਡਣ ਦਾ ਫੈਸਲਾ ਕੀਤਾ। ਪਰ ਜਦੋਂ ਤੱਕ ਉਨ੍ਹਾਂ ਦੇ ਉੱਤਰਾਧਿਕਾਰੀ ਦਾ ਨਾਮ ਨਹੀਂ ਲਿਆ ਜਾਂਦਾ, ਉਹ ਪ੍ਰਧਾਨ ਮੰਤਰੀ ਵਜੋਂ ਸੇਵਾ ਕਰਦੇ ਰਹਿਣਗੇ।
41 ਮੰਤਰੀਆਂ ਨੇ ਉਸ ਵਿਰੁੱਧ ਬਗਾਵਤ ਕਰ ਦਿੱਤੀ। ਇਹ ਸਾਰਾ ਵਿਵਾਦ ਕ੍ਰਿਸ ਪਿੰਚਰ ਦੀ ਨਿਯੁਕਤੀ ਨਾਲ ਜੁੜਿਆ ਹੋਇਆ ਹੈ। ਇਸ ਸਾਲ ਫਰਵਰੀ ਵਿੱਚ, ਜੌਹਨਸਨ ਨੇ ਕ੍ਰਿਸ ਪਿਨਚਰ ਨੂੰ ਕੰਜ਼ਰਵੇਟਿਵ ਪਾਰਟੀ ਦਾ ਡਿਪਟੀ ਚੀਫ ਵ੍ਹਿਪ ਨਿਯੁਕਤ ਕੀਤਾ ਸੀ।