ਕੈਪਟਨ ਅਮਰਿੰਦਰ ਸਿੰਘ ਦਾ ਲੰਡਨ ‘ਚ ਰੀੜ੍ਹ ਦੀ ਹੱਡੀ ਦਾ ਹੋਇਆ ਆਪ੍ਰੇਸ਼ਨ, ਹਸਪਤਾਲ ‘ਚੋਂ ਮਿਲੀ ਛੁੱਟੀ

0
112
captain

ਚੰਡੀਗੜ੍ਹ 28 jun 2022 : ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਉਨ੍ਹਾਂ ਦਾ ਹਾਲ ਹੀ ਵਿੱਚ ਲੰਡਨ ਦੇ ਇੱਕ ਹਸਪਤਾਲ ਵਿੱਚ ਰੀੜ੍ਹ ਦੀ ਹੱਡੀ ਦਾ ਸਫਲ ਅਪਰੇਸ਼ਨ ਹੋਇਆ ਸੀ। ਦੋ ਦਿਨ ਪਹਿਲਾਂ ਉਨ੍ਹਾਂ ਦੀ ਪਤਨੀ ਪ੍ਰਨੀਤ ਕੌਰ ਨੇ ਉਨ੍ਹਾਂ ਦੀ ਸਰਜਰੀ ਦੀ ਖਬਰ ਸਾਂਝੀ ਕੀਤੀ ਸੀ। ਉਨ੍ਹਾਂ ਦੇ ਨਾਲ ਉਨ੍ਹਾਂ ਦੀ ਬੇਟੀ ਜੈ ਇੰਦਰ ਕੌਰ ਅਤੇ ਹੋਰ ਪਰਿਵਾਰਕ ਮੈਂਬਰ ਲੰਡਨ ਵਿੱਚ ਸਨ।

ਕੈਪਟਨ ਅਮਰਿੰਦਰ ਸਿੰਘ ਪਿਛਲੇ ਕੁਝ ਸਮੇਂ ਤੋਂ ਇਸ ਰੀੜ੍ਹ ਦੀ ਹੱਡੀ ਦੀ ਸਮੱਸਿਆ ਨਾਲ ਜੂਝ ਰਹੇ ਸਨ, ਜਿਸਦਾ ਇਲਾਜ ਕਰਵਾਉਣ ਲਈ ਉਹ ਦਿਨੀਂ ਲੰਡਨ ਗਏ ਹੋਏ ਸਨ।

ਜ਼ਿਕਰਯੋਗ ਹੈ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਿਛਲੇ ਸਾਲ ਕਾਂਗਰਸ ਤੋਂ ਅਸਤੀਫਾ ਦੇ ਦਿੱਤਾ ਸੀ ਅਤੇ ਉਹ ਲੋਕ ਕਾਂਗਰਸ ਸੰਗਠਨ ਦੇ ਮੁਖੀ ਹਨ। ਉਨ੍ਹਾਂ ਨੇ ਭਾਜਪਾ ਨਾਲ ਮਿਲ ਕੇ ਵਿਧਾਨ ਸਭਾ ਚੋਣਾਂ ਲੜੀਆਂ ਸਨ।