ਪਟਿਆਲਾ ‘ਚ ਭਾਰੀ ਮੀਂਹ ਤੇ ਤੇਜ਼ ਹਨ੍ਹੇਰੀ ਨਾਲ ਕੈਪਟਨ ਅਮਰਿੰਦਰ ਸਿੰਘ ਦੇ ਮੋਤੀ ਮਹਿਲ ਦੀ ਡਿੱਗੀ ਕੰਧ

0
104
Captain Amarinder Singh

ਪਟਿਆਲਾ 20 ਜੁਲਾਈ 2022 : ਬੁੱਧਵਾਰ ਸਵੇਰ ਤੋਂ ਸ਼ੁਰੂ ਹੋਈ ਬਾਰਿਸ਼ ਕਾਰਨ ਪਟਿਆਲਾ ਦੇ ਨੀਵੇਂ ਇਲਾਕਿਆਂ ‘ਚ ਪਾਣੀ ਭਰ ਗਿਆ, ਜਦਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਮੋਤੀ ਮਹਿਲ ਦੀ ਕੰਧ ਡਿੱਗਣ ਨਾਲ ਉਨ੍ਹਾਂ ਦੇ ਘਰ ਦੀ ਸੁਰੱਖਿਆ ਨੂੰ ਖਤਰਾ ਪੈਦਾ ਹੋ ਗਿਆ ਹੈ।

ਕੈਪਟਨ ਅਮਰਿੰਦਰ ਸਿੰਘ ਇੰਗਲੈਂਡ ‘ਚ ਹਨ ਜਦਕਿ ਸੰਸਦ ਮੈਂਬਰ ਪ੍ਰਨੀਤ ਕੌਰ ਦਿੱਲੀ ‘ਚ ਹਨ। ਫਿਲਹਾਲ ਘਰ ‘ਚ ਪਰਿਵਾਰ ਦਾ ਕੋਈ ਮੈਂਬਰ ਨਹੀਂ ਹੈ।