ਚੰਡੀਗੜ੍ਹ ਸਕੂਲ ਹਾਦਸਾ : ਸੁਖਬੀਰ ਬਾਦਲ ਹਾਦਸੇ ‘ਤੇ ਦੁੱਖ ਦਾ ਕੀਤਾ ਪ੍ਰਗਟਾਵਾ

0
113
Sukhbir Badal

ਚੰਡੀਗੜ੍ਹ 8 ਜੁਲਾਈ 2022 : ਚੰਡੀਗੜ੍ਹ ਦੇ ਸੈਕਟਰ 9 ਸਥਿਤ ਮਸ਼ਹੂਰ ਕਾਰਮਲ ਕਾਨਵੈਂਟ ਸਕੂਲ ਵਿੱਚ ਦਰੱਖਤ ਡਿੱਗਣ ਨਾਲ ਵੱਡਾ ਹਾਦਸਾ ਵਾਪਰ ਗਿਆ। ਇਸ ਹਾਦਸੇ ‘ਚ ਇਕ ਲੜਕੀ ਦੀ ਮੌਤ ਹੋ ਗਈ ਜਦਕਿ 15-16 ਲੜਕੀਆਂ ਜ਼ਖਮੀ ਦੱਸੇ ਜਾ ਰਹੇ ਹਨ। ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਸ ਹਾਦਸੇ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਉਨ੍ਹਾਂ ਨੇ ਆਪਣੇ ਟਵੀਟ ‘ਚ ਲਿਖਿਆ, ”ਇਹ ਜਾਣ ਕੇ ਦੁੱਖ ਹੋਇਆ ਕਿ ਚੰਡੀਗੜ੍ਹ ਦੇ ਕਾਰਮਲ ਕਾਨਵੈਂਟ ਸਕੂਲ ‘ਚ ਦਰੱਖਤ ਡਿੱਗਣ ਨਾਲ ਇਕ ਵਿਦਿਆਰਥੀ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ। ਮੈਂ ਦੁਖੀ ਪਰਿਵਾਰ ਨਾਲ ਦਿਲੀ ਹਮਦਰਦੀ ਪ੍ਰਗਟ ਕਰਦਾ ਹਾਂ ਅਤੇ ਸਾਰੇ ਜ਼ਖਮੀ ਵਿਦਿਆਰਥੀਆਂ ਦੀ ਜਲਦੀ ਅਤੇ ਪੂਰੀ ਸਿਹਤਯਾਬੀ ਲਈ ਪ੍ਰਾਰਥਨਾ ਕਰਦਾ ਹਾਂ।