ਨਜਾਇਜ਼ ਰੇਤ ਮਾਈਨਿੰਗ ਨੂੰ ਲੈ ਕੇ ED ਵੱਲੋਂ ਚੰਨੀ ਨੂੰ ਜਾਰੀ ਕੀਤੇ ਗਏ ਸੰਮਨ, ਜਲੰਧਰ ‘ਚ ਹੋ ਸਕਦੀ ਹੈ ਅੱਜ ਪੁੱਛਗਿੱਛ

0
76
CM Channi

ਚੰਡੀਗੜ੍ਹ 14 ਅਪ੍ਰੈਲ 2022 : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਚਰਨਜੀਤ ਚੰਨੀ ‘ਤੇ ਨਜਾਇਜ਼ ਰੇਤ ਮਾਈਨਿੰਗ ਤੇ ਅਧਿਕਾਰੀਆਂ ਦੀ ਟ੍ਰਾਂਸਫਰ ਤੇ ਪੋਸਟਿੰਗ ਨਾਲ ਕਰੋੜਾਂ ਰੁਪਏ ਦੀ ਕਮਾਈ ਦੇ ਮਾਮਲੇ ਵਿੱਚ ਸ਼ਿਕੰਜਾ ਕਸਿਆ ਗਿਆ ਹੈ। ਇਸ ਸਬੰਧੀ ED ਵੱਲੋਂ ਚੰਨੀ ਨੂੰ ਪੁੱਛਗਿੱਛ ਲਈ ਸਮਨ ਜਾਰੀ ਕੀਤੇ ਗਏ ਹਨ।

ਇਸ ਤੋਂ ਪਹਿਲਾਂ ਪੰਜਾਬ ਚੋਣਾਂ ਤੋਂ ਪਹਿਲਾਂ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ ਦੇ ਟਿਕਾਣਿਆਂ ਤੋਂ ਈਡੀ ਦੀ ਟੀਮ ਨੇ 10 ਕਰੋੜ ਰੁਪਏ ਅਤੇ ਕੁਝ ਹੋਰ ਸਾਮਾਨ ਬਰਾਮਦ ਕੀਤਾ ਸੀ ਤੇ ਪੁੱਛਗਿੱਛ ਤੋਂ ਬਾਅਦ ਉਸ ਨੂੰਗ੍ਰਿਫ਼ਤਾਰ ਕਰ ਲਿਆ ਗਿਆ ਸੀ। ਇਸ ਤੋਂ ਬਾਅਦ ਜੇਲ੍ਹ ਭੇਜੇ ਗਏ ਹਨੀ ਨੇ ਅਦਾਲਤ ਵਿੱਚ ਜ਼ਮਾਨਤ ਦੀ ਪਟੀਸ਼ਨ ਲਾ ਦਿੱਤੀ ਹੈ।

ਹਨੀ ’ਤੇ ਦੋਸ਼ ਹੈ ਕਿ ਉਸ ਨੇ ਚਰਨਜੀਤ ਚੰਨੀ ਦੇ ਇਸ਼ਾਰੇ ’ਤੇ ਨਾਜਾਇਜ਼ ਮਾਈਨਿੰਗ ਕਰਵਾ ਕੇ ਵਾਤਾਵਰਨ ਨੂੰ ਨੁਕਸਾਨ ਪਹੁੰਚਾਇਆ ਹੈ ਅਤੇ ਬਦਲੇ ਵਿੱਚ ਕਰੋੜਾਂ ਰੁਪਏ ਦੀ ਕਮਾਈ ਕੀਤੀ ਹੈ। ਈਡੀ ਦੀ ਟੀਮ ਨੇ ਹਨੀ ਦੇ ਲੁਧਿਆਣਾ ਸਮੇਤ ਹੋਰ ਟਿਕਾਣਿਆਂ ’ਤੇ ਛਾਪੇਮਾਰੀ ਕਰਕੇ 10 ਕਰੋੜ ਬਰਾਮਦ ਕੀਤੇ ਸਨ। ਇਸ ਤੋਂ ਇਲਾਵਾ ਹਨੀ ਦੇ ਕੋਲੋਂ ਲੱਖਾਂ ਰੁਪਏ ਦੀਆਂ ਕੀਮਤੀ ਘੜੀਆਂ ਤੇ ਹੋਰ ਸਮੱਗਰੀ ਵੀ ਬਰਾਮਦ ਕੀਤੀ ਗਈ ਸੀ। ਇਸ ਦੀ ਪੜਤਾਲ ਲਈ ਈਡੀ ਨੇ ਹਨੀ ਨੂੰ ਗਿ੍ਰਫ਼ਤਾਰ ਕੀਤਾ ਸੀ।