Home ਦੋਆਬਾ ਸਿੱਖ ਸੰਗਤ ਲਈ ਮੁੱਖ ਮੰਤਰੀ ਮਾਨ ਦੀ ਨਵੀਂ ਪਹਿਲ, ਸਰਕਾਰੀ ਖ਼ਰਚੇ ‘ਤੇ...
ਚੰਡੀਗੜ੍ਹ 7 ਅਪ੍ਰੈਲ 2022 : ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਦਰਬਾਰ ਸਾਹਿਬ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵੱਡੀ ਅਪੀਲ ਕੀਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਨੂੰ ਆਧੁਨਿਕ ਤਰੀਕੇ ਨਾਲ ਲੈਸ ਕੀਤਾ ਜਾਣਾ ਚਾਹੀਦਾ ਹੈ।
ਮਾਨ ਨੇ ਕਿਹਾ ਕਿ ਗੁਰਬਾਣੀ ਦਾ ਵਿਸ਼ਵ ਭਰ ‘ਚ ਪ੍ਰਚਾਰ ਕਰਨਾ ਸਰਕਾਰ ਦੀ ਜ਼ਿੰਮੇਵਾਰੀ ਹੈ, ਜਿਸ ਦਾ ਖਰਚਾ ਪੰਜਾਬ ਸਰਕਾਰ ਵੱਲੋਂ ਚੁੱਕਿਆ ਜਾਵੇਗਾ। ਉਨ੍ਹਾਂ ਕਿਹਾ ਕਿ ਰੇਡੀਓ ਰਾਹੀਂ ਅਤੇ ਹਰ ਤਰ੍ਹਾਂ ਨਾਲ ਪ੍ਰਚਾਰ ਹੋਣਾ ਚਾਹੀਦਾ ਹੈ। ਜਦੋਂ ਕਿ ਐੱਸ.ਜੀ.ਪੀ.ਸੀ. ਸਕੱਤਰ ਮਹਿੰਦਰ ਸਿੰਘ ਨੇ ਕਿਹਾ ਕਿ ਸਰਕਾਰ ਨੂੰ ਇਹ ਅਪੀਲ ਲਿਖਤੀ ਰੂਪ ‘ਚ ਦੇਣੀ ਚਾਹੀਦੀ ਹੈ।