CM ਮਾਨ ਦੀ DC ਅਤੇ ਮੁੱਖ ਅਧਿਕਾਰੀਆਂ ਨਾਲ ਬੈਠਕ ਖ਼ਤਮ,ਕੈਬਨਿਟ ਮੰਤਰੀ ਨੇ ਦਿੱਤਾ ਇਹ ਬਿਆਨ

0
217
Bhagwant maan

ਚੰਡੀਗੜ੍ਹ 4 ਅਪ੍ਰੈਲ 2022 : ਪੰਜਾਬ ਭਵਨ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੇ ਡੀ.ਸੀ. ਅਤੇ ਮੁੱਖ ਕਾਰਜਕਾਰੀ ਅਧਿਕਾਰੀਆਂ ਨਾਲ ਮੀਟਿੰਗ ਖਤਮ ਹੋ ਗਈ ਹੈ। ਇਸ ਦੌਰਾਨ ਪੰਜਾਬ ਸਰਕਾਰ ਦੇ ਮੰਤਰੀ ਵੀ ਮੌਜੂਦ ਰਹੇ।

ਇਸ ਮੀਟਿੰਗ ‘ਚ ਮੰਡੀਆਂ ‘ਚ ਫਸਲ ਦੀ ਖਰੀਦ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਮੀਟਿੰਗ ਖ਼ਤਮ ਹੋਣ ਤੋਂ ਬਾਅਦ ਕੈਬਨਿਟ ਮੰਤਰੀ ਲਾਲ ਚੰਦ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਦੂਜੇ ਰਾਜਾਂ ਤੋਂ ਆਉਣ ਵਾਲੀ ਕਣਕ ਨੂੰ ਰੋਕਿਆ ਜਾਵੇਗਾ। ਪੰਜਾਬ ਨੂੰ ਸੀਲ ਕਰਨ ਲਈ ਵੀ ਨਾਕੇ ਲਾਏ ਜਾਣਗੇ। ਇਸ ਤਰ੍ਹਾਂ ਕਿਸੇ ਵੀ ਕਿਸਾਨ ਨੂੰ ਕੋਈ ਦਿੱਕਤ ਨਹੀਂ ਆਵੇਗੀ।

ਦਰਅਸਲ ਸੂਬੇ ਦੇ ਕਈ ਜ਼ਿਲ੍ਹਿਆਂ ‘ਚ ਇਸ ਸਮੇਂ ਅਨਾਜ ਦੀ ਖਰੀਦ ਨੂੰ ਲੈ ਕੇ ਕਿਸਾਨ ਨਾਖੁਸ਼ ਹਨ। ਉਸ ਦਾ ਕਹਿਣਾ ਹੈ ਕਿ ਕੁਝ ਵੱਡੀਆਂ ਮੰਡੀਆਂ ਨੂੰ ਛੱਡ ਕੇ ਬਾਕੀ ਥਾਵਾਂ ’ਤੇ ਹਾਲਾਤ ਖ਼ਰਾਬ ਹਨ, ਜਿਸ ਕਾਰਨ ਭਾਰੀ ਪ੍ਰੇਸ਼ਾਨੀ ਹੋ ਰਹੀ ਹੈ। ਦੱਸ ਦਈਏ ਕਿ 1 ਅਪ੍ਰੈਲ ਤੋਂ ਪੰਜਾਬ ‘ਚ ਕਣਕ ਦੀ ਖਰੀਦ ਸ਼ੁਰੂ ਹੋ ਗਈ ਹੈ, ਜਿਸ ਲਈ ਅਧਿਕਾਰੀਆਂ ਨੇ ਦਾਣਾ ਮੰਡੀਆਂ ‘ਚ ਪੂਰੇ ਪ੍ਰਬੰਧ ਹੋਣ ਦਾ ਦਾਅਵਾ ਵੀ ਕੀਤਾ ਹੈ। ਹਾਲਾਂਕਿ ਅਜੇ ਤੱਕ ਮੰਡੀਆਂ ਵਿੱਚ ਫਸਲ ਪੂਰੀ ਤਰ੍ਹਾਂ ਨਾਲ ਨਹੀਂ ਪੁੱਜੀ ਹੈ। ਪੰਜਾਬ ‘ਚ 10 ਅਪ੍ਰੈਲ ਤੋਂ ਬਾਅਦ ਮੰਡੀਆਂ ‘ਚ ਕਣਕ ਦੀ ਆਮਦ ਵਧਣ ਦੀ ਉਮੀਦ ਹੈ।