Tuesday, October 27, 2026
Home Breaking news CM ਭਗਵੰਤ ਮਾਨ ਦਾ ਵੱਡਾ ਐਲਾਨ, ਸਿੱਧੂ ਮੂਸੇਵਾਲਾ ਦੇ ਨਾਂ ‘ਤੇ ਬਣੇਗਾ...

CM ਭਗਵੰਤ ਮਾਨ ਦਾ ਵੱਡਾ ਐਲਾਨ, ਸਿੱਧੂ ਮੂਸੇਵਾਲਾ ਦੇ ਨਾਂ ‘ਤੇ ਬਣੇਗਾ ਕੈਂਸਰ ਹਸਪਤਾਲ ਤੇ ਖੇਡ ਸਟੇਡੀਅਮ

0
134
sidhu moosewala

ਮਾਨਸਾ 3 ਜੂਨ 2022 : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਕਈ ਦਿਨ ਬਾਅਦ ਸੀਐਮ ਭਗਵੰਤ ਮਾਨ ਨੇ ਅੱਜ ਉਨ੍ਹਾਂ ਪਰਿਵਾਰਕ ਮੈਂਬਰਾਂ ਨੂੰ ਮਿਲਣ ਲਈ ਮਾਨਸਾ ਸਥਿਤ ਜੱਦੀ ਪਿੰਡ ਪਹੁੰਚੇ। ਇਸ ਦੌਰਾਨ ਉਹ ਮੂਸੇਵਾਲਾ ਦੇ ਪਰਿਵਾਰਕ ਮੈਂਬਰਾਂ ਨੂੰ ਮਿਲੇ ਅਤੇ ਉਨ੍ਹਾਂ ਨੂੰ ਦਿਲਾਸਾ ਦਿੱਤਾ। ਹਾਲਾਂਕਿ ਸੀਐਮ ਮਾਨ ਦੇ ਆਉਣ ਤੋਂ ਪਹਿਲਾਂ ਹੀ ਸਥਾਨਕ ਲੋਕਾਂ ਨੇ ਰੋਸ ਪ੍ਰਦਰਸ਼ਨ ਕੀਤਾ। ਸੀਐਮ ਮਾਨ ਨੇ ਪਰਿਵਾਰ ਨੂੰ ਮੂਸੇਵਾਲਾ ਦੇ ਨਾਂ ‘ਤੇ ਸਟੇਡੀਅਮ ਅਤੇ ਕੈਂਸਰ ਹਸਪਤਾਲ ਬਣਾਉਣ ਦਾ ਭਰੋਸਾ ਦਿੱਤਾ। ਇਸ ਤੋਂ ਇਲਾਵਾ ਉਨ੍ਹਾਂ ਪਰਿਵਾਰ ਨੂੰ ਭਰੋਸਾ ਦਿੱਤਾ ਕਿ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ।

ਭਗਵੰਤ ਮਾਨ ਨੇ ਪਰਿਵਾਰ ਨੂੰ ਭਰੋਸਾ ਦਿੱਤਾ ਕਿ ਇਸ ਘਟਨਾ ਨੂੰ ਅੰਜਾਮ ਦੇਣ ਵਾਲਿਆਂ ਨੂੰ ਬਿਲਕੁਲ ਵੀ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਸਿੱਧੂ ਦੇ ਨਾਂ ‘ਤੇ ਕੈਂਸਰ ਹਸਪਤਾਲ ਬਣਾਇਆ ਜਾਵੇਗਾ। ਪੰਜਾਬ ਵਿੱਚ ਇੱਕ ਖੇਡ ਸਟੇਡੀਅਮ ਵੀ ਬਣਾਇਆ ਜਾਵੇਗਾ ਤਾਂ ਜੋ ਮੂਸੇਵਾਲਾ ਦਾ ਨਾਂ ਨਾ ਮਿਟ ਜਾਵੇ। ਭਗਵੰਤ ਮਾਨ ਨੇ ਪਰਿਵਾਰ ਨੂੰ ਕਿਹਾ ਕਿ ਸਿੱਧੂ ਮੂਸੇਵਾਲਾ ਮੇਰੇ ਛੋਟੇ ਭਰਾ ਵਰਗਾ ਸੀ। ਪਰਿਵਾਰ ਨੇ ਕਿਹਾ ਕਿ ਸਾਨੂੰ ਇਨਸਾਫ ਚਾਹੀਦਾ ਹੈ ਤਾਂ ਮਾਨ ਨੇ ਕਿਹਾ ਕਿ ਦੋਸ਼ੀ ਕੁਝ ਹੀ ਦਿਨਾਂ ‘ਚ ਜੇਲ ‘ਚ ਹੋਣਗੇ। ਭਗਵੰਤ ਮਾਨ ਨੇ ਕਿਹਾ ਕਿ ਇਸ ਘਟਨਾ ‘ਤੇ ਸਿਆਸਤ ਕਰਨ ਦੀ ਲੋੜ ਨਹੀਂ ਹੈ। ਉਨ੍ਹਾਂ ਮੂਸੇਵਾਲਾ ਦੇ ਪਰਿਵਾਰ ਨੂੰ ਕਿਹਾ ਕਿ ਮੁੱਖ ਮੰਤਰੀ ਦੀ ਰਿਹਾਇਸ਼ ਦੇ ਦਰਵਾਜ਼ੇ ਤੁਹਾਡੇ ਲਈ ਹਮੇਸ਼ਾ ਖੁੱਲ੍ਹੇ ਹਨ, ਤੁਸੀਂ ਜਦੋਂ ਚਾਹੋ, ਆਓ, ਤੁਹਾਡੀ ਮਦਦ ਲਈ ਹਮੇਸ਼ਾ ਅੱਗੇ ਰਹਾਂਗੇ।