CM ਖੱਟਰ ਨੇ ਵਿਧਾਨ ਸਭਾ ‘ਚ SYL ਲਈ ਪੇਸ਼ ਕੀਤਾ ਮਤਾ, SYL ਦੇ ਪਾਣੀ ‘ਤੇ ਹਰਿਆਣਾ ਦਾ ਸਵਿਧਾਨਿਕ ਹੱਕ

0
89
CM Manohar Lal Khattar

ਚੰਡੀਗੜ੍ਹ 5 ਅਪ੍ਰੈਲ 2022 : ਚੰਡੀਗੜ੍ਹ ਮੁੱਦੇ ਨੂੰ ਲੈ ਕੇ ਹਰਿਆਣਾ ਸਰਕਾਰ ਨੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਗਿਆ ਹੈ, ਜਿਸ ‘ਚ ਚੰਡੀਗੜ੍ਹ ‘ਤੇ ਹਰਿਆਣਾ ਦੇ ਹੱਕ ਲਈ ਸਰਵਸੰਮਤੀ ਨਾਲ ਮਤਾ ਪੇਸ਼ ਕੀਤਾ ਗਿਆ। ਸਦਨ ਦੀ ਕਾਰਵਾਈ 11 ਵਜੇ ਸ਼ੁਰੂ ਹੋਈ। ਸਦਨ ਵਿੱਚ ਸੀ.ਐੱਮ. ਮਨੋਹਰ ਲਾਲ ਖੱਟਰ ਨੇ ਸ਼ੋਕ ਸੰਦੇਸ਼ ਪੜ੍ਹ ਦੇ ਸ਼ਹੀਦ ਸੈਨਿਕਾਂ ਨੂੰ ਸ਼ਰਧਾਂਜਲੀ ਦਿੱਤੀ। ਇਸ ਪਿੱਛੋਂ ਵਿਰੋਧੀ ਧਿਰ ਨੇ ਸ਼ੋਕ ਸੰਦੇਸ਼ ਪਰ੍ਹਿਆ ਤੇ ਵੀਰ ਫੌਜੀਆਂ ਨੂੰ ਨਮਨ ਕੀਤਾ। ਇਸ ਪਿੱਛੋਂ ਦੋ ਮਿੰਟ ਲਈ ਸਦਨ ਵਿੱਚ ਮੌਨ ਤੋਂ ਬਾਅਦ ਸੀ.ਐੱਮ. ਮਨੋਹਰ ਲਾਲ ਖੱਟਰ ਨੇ ਪ੍ਰਸਤਾਵ ਪੜ੍ਹਿਆ।

ਮਨੋਹਰ ਲਾਲ ਖੱਟਰ ਨੇ ਕਿਹਾ ਕਿ ਸਤਲੁਜ ਯਮੁਨਾ ਲਿੰਕ ਨਹਿਰ ਹਰਿਆਣਾ ਦਾ ਅਧਿਕਾਰ ਸੰਵਿਧਾਨਕ ਹੈ। ਐੱਸ.ਵਾਈ.ਐੱਲ. ਨਹਿਰ ਨੂੰ ਛੇਤੀ ਪੂਰਾ ਕਰਨ ਲਈ 7 ਵਾਰ ਪ੍ਰਸਤਾਵ ਪਾਸ ਕੀਤੇ ਗਏ ਸਨ। ਸਾਰਿਆਂ ਨੇ ਪਾਣੀ ਦੇ ਦਾਅਵਿਆਂ ਨੂੰ ਬਰਕਰਾਰ ਰੱਖਿਆ ਹੈ। ਪੰਜਾਬ ਨੇ ਹਰਿਆਣਾ ਦੇ ਦਾਅਵੇ ਨੂੰ ਨਾਮਨਜ਼ੂਰ ਕਰਦੇ ਹੋਏ ਕਈ ਪ੍ਰਸਤਾਵ ਪਾਸ ਕੀਤੇ।

ਉਨ੍ਹਾਂ ਅੱਗੇ ਕਿਹਾ ਕਿ 1 ਅਪ੍ਰੈਲ 2022 ਨੂੰ ਪੰਜਾਬ ਵਿਧਾਨ ‘ਚ ਬਿੱਲ ਪਾਸ ਕੀਤੇ। ਇਸ ਲਈ ਸਦਨ ਪੰਜਾਬ ਦੇ ਪ੍ਰਸਤਾਵ ‘ਤੇ ਚਿੰਤਾ ਪ੍ਰਗਟ ਕਰਦਾ ਹੈ। ਇਹ ਹਰਿਆਣਾ ਦੇ ਲੋਕਾਂ ਨੂੰ ਸਵੀਕਾਰ ਨਹੀਂ ਹੈ। ਚੰਡੀਗੜ੍ਹ ਦੇ ਦਾਅਵੇ ‘ਤੇ ਹਰਿਆਣਾ ਆਪਣਾ ਅਧਿਕਾਰ ਬਰਕਰਾਰ ਰੱਖੇਗਾ। ਪੰਜਾਬ ਸੰਤੁਲਨ ਨੂੰ ਖ਼ਰਾਬ ਕਰ ਰਿਹਾ ਹੈ।

ਸਦਨ ਨੇ ਪਹਿਲਾਂ ਵੀ ਵੱਖਰਾ ਹਾਈਕੋਰਟ ਲਈ ਪ੍ਰਸਤਾਵ ਪਾਸ ਕੀਤਾ ਹੈ। ਸਦਨ ਇਸ ਗੱਲ ‘ਤੇ ਚਿੰਤਾ ਪ੍ਰਗਟ ਕਰਦਾ ਹੈ ਕਿ ਚੰਡੀਗੜ੍ਹ ਪ੍ਰਸ਼ਾਸਨ ਵਿੱਚ ਹਰਿਆਣਾ ਤੋਂ ਡੈਪੂਟੇਸ਼ਨ ’ਤੇ ਜਾਣ ਵਾਲੇ ਅਧਿਕਾਰੀਆਂ ਦੀ ਗਿਣਤੀ ਘਟਦੀ ਜਾ ਰਹੀ ਹੈ। ਇਸ ਲਈ ਕੇਂਦਰ ਸਰਕਾਰ ਨੂੰ ਅਪੀਲ ਕਰਦੀ ਹੈ ਕਿ ਸੁਪਰੀਮ ਕੋਰਟ ਦੇ ਹੁਕਮਾਂ ਦੀ ਪਾਲਣਾ ਲਈ ਐਸ.ਵਾਈ.ਐਲ ਬਾਰੇ ਪੰਜਾਬ ਸਰਕਾਰ ‘ਤੇ ਦਬਾਅ ਪਾਇਆ ਜਾਵੇ। ਹਾਂਸੀ ਬੁਟਾਣਾ ਨਹਿਰ ਨੂੰ ਮਨਜ਼ੂਰੀ ਦਿੱਤੀ ਜਾਵੇ। ਸੰਕਲਪ ਵਿੱਚ ਬੀ.ਬੀ.ਐੱਮ.ਬੀ. ਵਿੱਚ ਪੂਰੇ ਕਾਰਜਕਾਲ ਦੇ ਮੈਂਬਰਾਂ ਦੀ ਨਿਯੁਕਤੀ ਨੂੰ ਵੀ ਗਲਤ ਦੱਸਿਆ ਗਿਆ।