CM ਮਾਨ ਦਾ ਵੱਡਾ ਫੈਸਲਾ, ਸ੍ਰੀ ਫਤਹਿਗੜ੍ਹ ਸਾਹਿਬ ਦੀਆਂ ਲਿੰਕ ਸੜਕਾਂ ਨੂੰ ਚੌੜਾ ਕਰਨ ਦੇ ਦਿੱਤੇ ਆਦੇਸ਼

0
96
CM Maan

ਚੰਡੀਗੜ੍ਹ 18 ਅਗਸਤ 2022 : ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਇੱਕ ਅਹਿਮ ਫੈਸਲਾ ਲਿਆ ਹੈ। CM ਮਾਨ ਨੇ ਸ੍ਰੀ ਫਤਹਿਗੜ੍ਹ ਸਾਹਿਬ ਦੀਆਂ ਲਿੰਕ ਸੜਕਾਂ ਨੂੰ ਚੌੜਾ ਕਰਨ ਦੇ ਆਦੇਸ਼ ਜਾਰੀ ਕੀਤੇ ਹਨ। ਮੁੱਖ ਮੰਤਰੀ ਵੱਲੋਂ ਪੰਜ ਲਿੰਕ ਸੜਕਾਂ ਨੂੰ ਚੌੜਾ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ।

ਦੱਸ ਦੇਈਏ ਕਿ ਪਿਛਲੇ ਮਹੀਨੇ ਮੁੱਖ ਮੰਤਰੀ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਗਏ ਸਨ। ਇਸ ਦੌਰਾਨ ਗੁਰਦੁਆਰਾ ਕਮੇਟੀ ਨੇ ਮੁੱਖ ਮੰਤਰੀ ਦੇ ਸਾਹਮਣੇ ਇਹ ਮੰਗ ਰੱਖੀ ਸੀ। ਜਿਸ ਤੋਂ ਬਾਅਦ ਅੱਜ ਉਨ੍ਹਾਂ ਨੇ ਗੁਰਦੁਆਰਾ ਕਮੇਟੀ ਦੀ ਮੰਗ ਸਵੀਕਾਰ ਕਰਦੇ ਹੋਏ ਪੰਜ ਲਿੰਕ ਸੜਕਾਂ ਨੂੰ ਚੌੜਾ ਕਰਨ ਦੇ ਹੁਕਮ ਜਾਰੀ ਕੀਤੇ ਹਨ।

ਦੇਖੋ ਕਿਹੜੀਆਂ ਸੜਕਾਂ ਚੌੜੀਆਂ ਹੋਣਗੀਆਂ :-
ਖਾਨਪੁਰ ਵਾਇਆ ਸਰਹਿੰਦ ਸ਼ਹਿਰ ਲਈ ਜੀ.ਟੀ. ਰੋਡ – 5.70 ਕਿਲੋਮੀਟਰ
ਸਰਹਿੰਦ ਰੋਡ ਤੋਂ ਭਾਦੀ ਖੇੜੀ ਵਾਇਆ ਤਲਾਣੀਆਂ, ਫ਼ਿਰੋਜ਼ਪੁਰ, ਰਾਏਪੁਰ ਮਾਜਰੀ – 10.90 ਕਿਲੋਮੀਟਰ
ਗੁਰਦੁਆਰਾ ਸ਼੍ਰੀ ਜੋਤੀ ਸਰੂਪ ਸਾਹਿਬ ਤੋਂ ਮੰਡੋਫਲ – 2.50 ਕਿਲੋਮੀਟਰ
ਮਾਧੋਪੁਰ ਤੋਂ ਬ੍ਰਾਹਮਣ ਮਾਜਰਾ ਸਾਧੂਗੜ੍ਹ ਰੋਡ ਵਾਇਆ ਸੱਦੋ ਮਰਜਰਾ – 3.25 ਕਿਲੋਮੀਟਰ
ਸ਼ੇਖੂਪੁਰਾ ਤੋਂ ਖਾਨਪੁਰ ਵਾਇਆ ਕੁਸ਼ ਆਸ਼ਰਮ – 1.75 ਕਿਲੋਮੀਟਰ