Home Breaking news ਇਸ ਗੁਰਦੁਆਰਾ ਸਾਹਿਬ ‘ਚ ਲਾਵਾਂ ਲੈਣਗੇ ਮੁੱਖ ਮੰਤਰੀ ਮਾਨ ਤੇ ਗੁਰਪ੍ਰੀਤ ਕੌਰ,...
ਚੰਡੀਗੜ੍ਹ 7 ਜੁਲਾਈ 2022 : ਮੁੱਖ ਮੰਤਰੀ ਭਗਵੰਤ ਮਾਨ ਦੇ ਵਿਆਹ ਦੀਆਂ ਤਿਆਰੀਆਂ ਹੁਣ ਪੂਰੇ ਜ਼ੋਰਾਂ ‘ਤੇ ਚੱਲ ਰਹੀਆਂ ਹਨ। ਇਸ ‘ਚ ਸ਼ਾਮਲ ਹੋਣ ਲਈ ਮਹਿਮਾਨ ਵੀ ਆਉਣ ਲੱਗੇ ਹਨ। ਇਸ ਦੇ ਨਾਲ ਹੀ 10 ਵਜੇ ‘ਆਪ’ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਪਰਿਵਾਰ ਸਮੇਤ ਚੰਡੀਗੜ੍ਹ ਪਹੁੰਚਣਗੇ। ਇਸ ਦੌਰਾਨ ਸੈਕਟਰ 8 ਸਥਿਤ ਗੁਰਦੁਆਰਾ ਸਾਹਿਬ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ ਜਿੱਥੇ ਸੀਐਮ ਮਾਨ ਅਤੇ ਗੁਰਪ੍ਰੀਤ ਕੌਰ ਦੇ ਆਨੰਦ ਕਾਰਜ ਹੋਣਗੇ।


ਦੱਸ ਦੇਈਏ ਕਿ ਰਾਜ ਸਭਾ ਮੈਂਬਰ ਆਮ ਆਦਮੀ ਪਾਰਟੀ ਦੇ ਪੰਜਾਬ ਇੰਚਾਰਜ ਰਾਘਵ ਚੱਢਾ ਮੁੱਖ ਮੰਤਰੀ ਮਾਨ ਦੇ ਵਿਆਹ ਦੇ ਪ੍ਰਬੰਧਾਂ ਦੀ ਦੇਖ-ਰੇਖ ਕਰ ਰਹੇ ਹਨ। ਵਿਆਹ ਲਈ ਵਾਟਰ ਪਰੂਫ ਟੈਂਟ ਲਗਾਏ ਗਏ ਹਨ। ਮੁੱਖ ਮੰਤਰੀ ਦੇ ਵਿਆਹ ਵਿੱਚ ਸਿਰਫ਼ ਉਨ੍ਹਾਂ ਦੇ ਪਰਿਵਾਰਕ ਮੈਂਬਰ ਹੀ ਸ਼ਾਮਲ ਹੋਣਗੇ। ਵਿਆਹ ਵਿੱਚ ਬਹੁਤ ਘੱਟ ਲੋਕ ਸ਼ਾਮਲ ਹੋਣਗੇ।