Tuesday, October 27, 2026
Home Breaking news ਚਾਂਦੀ ਦਾ ਤਗਮਾ ਜਿੱਤਣ ‘ਤੇ CM ਮਾਨ ਨੇ ਨੀਰਜ ਚੋਪੜਾ ਨੂੰ ਦਿੱਤੀ...

ਚਾਂਦੀ ਦਾ ਤਗਮਾ ਜਿੱਤਣ ‘ਤੇ CM ਮਾਨ ਨੇ ਨੀਰਜ ਚੋਪੜਾ ਨੂੰ ਦਿੱਤੀ ਵਧਾਈ, ਟਵੀਟ ਕਰ ਕਹੀ ਵੱਡੀ ਗੱਲ

0
148
CM Mann

ਚੰਡੀਗੜ੍ਹ 24 ਜੁਲਾਈ 2022 : ਟੋਕੀਓ ਓਲੰਪਿਕ ਸੋਨ ਤਗਮਾ ਜੇਤੂ ਨੀਰਜ ਚੋਪੜਾ ਨੇ ਅੱਜ ਵਿਸ਼ਵ ਅਥਲੈਟਿਕਸ ਚੈਂਪੀਅਨਸ਼ਿਪ ਦੇ ਜੈਵਲਿਨ ਥਰੋਅ ਮੁਕਾਬਲੇ ਵਿੱਚ ਚਾਂਦੀ ਦਾ ਤਗਮਾ ਜਿੱਤ ਕੇ ਭਾਰਤ ਨੂੰ ਇੱਕ ਵਾਰ ਫਿਰ ਤੋਂ ਮਾਣ ਮਹਿਸੂਸ ਕੀਤਾ। ਇਸ ਪ੍ਰਾਪਤੀ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਉਨ੍ਹਾਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਨੇ ਟਵੀਟ ਕਰਕੇ ਲਿਖਿਆ, ‘ਵਿਸ਼ਵ ਐਥਲੈਟਿਕਸ ਚੈਂਪੀਅਨਸ਼ਿਪ ‘ਚ ਚਾਂਦੀ ਦਾ ਤਗਮਾ ਜਿੱਤਣ ਲਈ ਨੀਰਜ ਚੋਪੜਾ ਜੀ ਨੂੰ ਬਹੁਤ-ਬਹੁਤ ਵਧਾਈਆਂ। ਉੱਡਣਾ ਖੰਭਾਂ ਨਾਲ ਨਹੀਂ, ਹਿੰਮਤ ਨਾਲ ਪ੍ਰਾਪਤ ਹੁੰਦਾ ਹੈ। ਭਵਿੱਖ ਲਈ ਸ਼ੁੱਭ ਕਾਮਨਾਵਾਂ।

ਦੱਸ ਦੇਈਏ ਕਿ ਨੀਰਜ ਨੇ ਯੂਜੀਨ, ਯੂਐਸਏ ਵਿੱਚ ਵਿਸ਼ਵ ਅਥਲੈਟਿਕਸ ਚੈਂਪੀਅਨਸ਼ਿਪ ਦੇ ਫਾਈਨਲ ਵਿੱਚ 88.13 ਮੀਟਰ ਦੀ ਥਰੋਅ ਨਾਲ 19 ਸਾਲਾਂ ਬਾਅਦ ਭਾਰਤ ਨੂੰ ਵਿਸ਼ਵ ਚੈਂਪੀਅਨਸ਼ਿਪ ਦਾ ਤਗ਼ਮਾ ਦਿਵਾਇਆ। ਇਸ ਤੋਂ ਪਹਿਲਾਂ ਭਾਰਤ ਨੂੰ ਵਿਸ਼ਵ ਚੈਂਪੀਅਨਸ਼ਿਪ ਦਾ ਇੱਕੋ ਇੱਕ ਤਗ਼ਮਾ 2003 ਵਿੱਚ ਆਇਆ ਸੀ ਜਦੋਂ ਅੰਜੂ ਬੌਬੀ ਜਾਰਜ ਨੇ ਔਰਤਾਂ ਦੀ ਲੰਬੀ ਛਾਲ ਵਿੱਚ ਕਾਂਸੀ ਦਾ ਤਗ਼ਮਾ ਜਿੱਤਿਆ ਸੀ।