ਵੱਡੇ ਐਕਸ਼ਨ ਦੀ ਤਿਆਰੀ ‘ਚ CM ਮਾਨ, ਵਜ਼ੀਫ਼ੇ ‘ਚ ਘਪਲੇ ਨੂੰ ਲੈ ਮੰਗਵਾਈਆਂ ਫਾਈਲਾਂ

0
119
CM Mann

ਚੰਡੀਗੜ੍ਹ 13 ਜੁਲਾਈ 2022 : ਦਲਿਤ ਵਿਦਿਆਰਥੀਆਂ ਦੇ ਵਜ਼ੀਫ਼ੇ ‘ਚ ਘਪਲੇ ਨੂੰ ਲੈ ਕੇ ਪੰਜਾਬ ਸਰਕਾਰ ਹੁਣ ਸਖ਼ਤ ਹੁੰਦੀ ਨਜ਼ਰ ਆ ਰਹੀ ਹੈ। ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਕੋਈ ਵੱਡੀ ਕਾਰਵਾਈ ਕਰ ਸਕਦੇ ਹਨ ਅਤੇ ਇਸ ਕਾਰਨ ਉਨ੍ਹਾਂ ਕੋਲ ਫਾਈਲਾਂ ਵੀ ਆ ਗਈਆਂ ਹਨ। ਜਾਣਕਾਰੀ ਅਨੁਸਾਰ ਸੀ.ਐਮ ਮਾਨ ਕੋਲ ਪਿਛਲੀ ਸਰਕਾਰ ਦੌਰਾਨ ਜਾਰੀ ਕੀਤੀ ਰਾਸ਼ੀ ਦੀਆਂ ਫਾਈਲਾਂ ਹਨ। ਦੱਸਿਆ ਜਾ ਰਿਹਾ ਹੈ ਕਿ ਸਾਧੂ ਸਿੰਘ ਧਰਮਸੋਤ ‘ਤੇ ਇਹ ਪੇਚ ਕੱਸ ਸਕਦਾ ਹੈ।

ਦੱਸ ਦੇਈਏ ਕਿ ਪਿਛਲੀ ਸਰਕਾਰ ਵੇਲੇ ਇਹ ਘਪਲਾ ਸਾਹਮਣੇ ਆਇਆ ਸੀ। ਉਸ ਸਮੇਂ ਸਾਧੂ ਸਿੰਘ ਧਰਮਸੋਤ ‘ਤੇ ਵੀ ਸਵਾਲ ਉਠਾਏ ਗਏ ਸਨ। ਜਿਸ ਤੋਂ ਬਾਅਦ ਹੁਣ ਸੀਐਮ ਮਾਨ ਇਸ ‘ਤੇ ਕੋਈ ਵੱਡਾ ਐਕਸ਼ਨ ਲੈਣ ਦੀ ਤਿਆਰੀ ਕਰ ਰਹੇ ਹਨ।