ਚੰਡੀਗੜ੍ਹ 8 ਅਗਸਤ 2022 : ਕੇਂਦਰ ਦੀ ਮੋਦੀ ਸਰਕਾਰ ਵੱਲੋਂ ਸੋਮਵਾਰ ਨੂੰ ਪਾਰਲੀਮੈਂਟ ਵਿੱਚ ਬਿਜਲੀ ਸੋਧ ਬਿੱਲ 2022 ਪੇਸ਼ ਕੀਤਾ ਜਾਵੇਗਾ। ਜਿਸਦਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵਿਰੋਧ ਕੀਤਾ ਗਿਆ ਹੈ। CM ਮਾਨ ਨੇ ਕੇਂਦਰ ਦੇ ਇਸ ਬਿੱਲ ਨੂੰ ਸੂਬਿਆਂ ਦੇ ਅਧਿਕਾਰਾਂ ‘ਤੇ ਸਿੱਧਾ ਹਮਲਾ ਦੱਸਿਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਰਾਜਾਂ ਨੂੰ ਕਠਪੁਤਲੀ ਨਾ ਸਮਝੇ।
ਇਸ ਸਬੰਧੀ CM ਮਾਨ ਵੱਲੋਂ ਇੱਕ ਟਵੀਟ ਵੀ ਕੀਤਾ ਗਿਆ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ, “ਬਿਜਲੀ ਸੋਧ ਬਿਲ 2022 ਰਾਜਾਂ ਦੇ ਅਧਿਕਾਰਾਂ ਤੇ ਇੱਕ ਹੋਰ ਹਮਲਾ ਹੈ। ਇਸ ਬਿਲ ਨੂੰ ਪਾਰਲੀਮੈਂਟ ਵਿੱਚ ਪੇਸ਼ ਕਰਨ ਦਾ ਸਖ਼ਤ ਵਿਰੋਧ ਕਰਦੇ ਹਾਂ। ਕੇਂਦਰ ਸਰਕਾਰ ਰਾਜਾਂ ਨੂੰ ਕਠਪੁਤਲੀ ਨਾ ਸਮਝੇ। ਅਸੀਂ ਸੜਕ ਤੋਂ ਸੰਸਦ ਤੱਕ ਆਪਣੇ ਅਧਿਕਾਰਾਂ ਦੀ ਲੜਾਈ ਲੜਾਂਗੇ ।
ਰਾਜਾਂ ਦੇ ਅਧਿਕਾਰਾਂ ਤੇ ਇੱਕ ਹੋਰ ਹਮਲਾ…ਬਿਜਲੀ ਸੋਧ ਬਿਲ 2022… ਇਸ ਬਿਲ ਨੂੰ ਪਾਰਲੀਮੈਂਟ ਵਿੱਚ ਪੇਸ਼ ਕਰਨ ਦਾ ਸਖ਼ਤ ਵਿਰੋਧ ਕਰਦੇ ਹਾਂ …ਕੇੰਦਰ ਸਰਕਾਰ ਰਾਜਾਂ ਨੂੰ ਕਠਪੁਤਲੀ ਨਾ ਸਮਝੇ ਅਸੀਂ ਆਪਣੇ ਅਧਿਕਾਰਾਂ ਦੀ ਲੜਾਈ ਲੜਾਂਗੇ ..ਸੜਕ ਤੋਂ ਸੰਸਦ ਤੱਕ ..
— Bhagwant Mann (@BhagwantMann) August 8, 2022








