Tuesday, October 27, 2026
Home Breaking news CM ਮਾਨ ਨੇ ਪੰਜਾਬ ਵਾਸੀਆਂ ਨਾਲ ਸਾਂਝੀ ਕੀਤੀ ਇਕ ਹੋਰ ਖੁਸ਼ਖਬਰੀ-ਕਿਹਾ ‘ਜੋ...

CM ਮਾਨ ਨੇ ਪੰਜਾਬ ਵਾਸੀਆਂ ਨਾਲ ਸਾਂਝੀ ਕੀਤੀ ਇਕ ਹੋਰ ਖੁਸ਼ਖਬਰੀ-ਕਿਹਾ ‘ਜੋ ਕਹਿੰਦੇ ਹਾਂ ਉਹ ਪੂਰਾ ਕਰਦੇ ਹਾਂ’

0
119
CM Mann

ਚੰਡੀਗੜ੍ਹ 16 ਜੁਲਾਈ 2022 : ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਆਪਣੇ ਚੋਣ ਵਾਅਦਿਆਂ ਨੂੰ ਪੂਰਾ ਕਰਨ ਵਿੱਚ ਲੱਗੀ ਹੋਈ ਹੈ। ਸਭ ਦੀਆਂ ਨਜ਼ਰਾਂ ਸਰਕਾਰ ਦੇ ਮੁਫਤ ਬਿਜਲੀ ਦੇ ਵਾਅਦੇ ‘ਤੇ ਟਿਕੀਆਂ ਹੋਈਆਂ ਸਨ, ਜਿਸ ਨੂੰ ਪੂਰਾ ਕਰਦੇ ਹੋਏ ਸਰਕਾਰ ਨੇ 1 ਜੁਲਾਈ ਤੋਂ ਇਸ ਨੂੰ ਲਾਗੂ ਕਰ ਦਿੱਤਾ ਹੈ। ਇਸ ਦੇ ਨਾਲ ਹੀ ਸੀਐਮ ਮਾਨ ਨੇ ਇਸ ਸਬੰਧੀ ਇੱਕ ਹੋਰ ਖੁਸ਼ਖਬਰੀ ਸਾਂਝੀ ਕੀਤੀ ਹੈ।

ਸੀਐਮ ਮਾਨ ਨੇ ਟਵੀਟ ਕਰਕੇ ਲਿਖਿਆ, ਮੈਂ ਪੰਜਾਬ ਦੇ ਲੋਕਾਂ ਨਾਲ ਬਿਜਲੀ ਦੀ ਗਰੰਟੀ ਨਾਲ ਜੁੜੀ ਵੱਡੀ ਖਬਰ ਸਾਂਝੀ ਕਰਨ ਜਾ ਰਿਹਾ ਹਾਂ। ਮੁਫ਼ਤ ਬਿਜਲੀ ਦੇਣ ਦਾ ਵਾਅਦਾ 1 ਜੁਲਾਈ ਤੋਂ ਲਾਗੂ ਕੀਤਾ ਜਾਵੇਗਾ। ਜੁਲਾਈ-ਅਗਸਤ ਦਾ ਬਿੱਲ ਸਤੰਬਰ ਦੇ ਪਹਿਲੇ ਹਫ਼ਤੇ ਆਵੇਗਾ। ਚੰਗੀ ਖ਼ਬਰ ਇਹ ਹੈ ਕਿ ਕਰੀਬ 51 ਲੱਖ ਘਰਾਂ ਦਾ ਬਿਜਲੀ ਬਿੱਲ ਜ਼ੀਰੋ ‘ਤੇ ਆ ਜਾਵੇਗਾ। ਉਹ ਜੋ ਕਹਿੰਦੇ ਹਨ ਉਹੀ ਕਰਦੇ ਹਨ।