ਕੇਜਰੀਵਾਲ ਦੇ ਇਸ਼ਾਰੇ ‘ਤੇ ਇਸ਼ਤਿਹਾਰਾਂ ‘ਤੇ ਕਰੋੜਾਂ ਰੁਪਏ ਖ਼ਰਚ ਕਰ ਰਹੇ ਨੇ CM ਮਾਨ : ਸਿਰਸਾ

0
76
sirsa

ਨਵੀਂ ਦਿੱਲੀ 12 ਜੁਲਾਈ 2022 : ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅਖ਼ਬਾਰਾਂ ਵਿੱਚ ਦਿੱਤੇ ਇਸ਼ਤਿਹਾਰਾਂ ‘ਤੇ ਚੁਟਕੀ ਲੈਂਦਿਆਂ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਦੀਆਂ ਹਦਾਇਤਾਂ ‘ਤੇ ਚੱਲਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਇਸ਼ਤਿਹਾਰਾਂ ‘ਤੇ ਪੰਜਾਬ ਸਰਕਾਰ ਦੇ ਕਰੋੜਾਂ ਰੁਪਏ ਖਰਚ ਕਰ ਰਹੇ ਹਨ। ਉਨ੍ਹਾਂ ਟਵੀਟ ਕੀਤਾ, ”ਅਰਵਿੰਦ ਕੇਜਰੀਵਾਲ ਦੀਆਂ ਹਦਾਇਤਾਂ ‘ਤੇ ਚੱਲਦਿਆਂ ਭਗਵੰਤ ਮਾਨ ਨੇ ਅੱਜ ਫਿਰ ਪੰਜਾਬ ਸਰਕਾਰ ਦੇ ਇਸ਼ਤਿਹਾਰਾਂ ‘ਤੇ ਕਰੋੜਾਂ ਰੁਪਏ ਫੂਕ ਦਿੱਤੇ ਹਨ। 11 ਸਾਲ ਪਹਿਲਾਂ ਵਾਪਰੀ ਕਿਸੇ ਚੀਜ਼ ਬਾਰੇ ਦੱਸਣ ਲਈ।