CM ਮਾਨ ਨੇ ਲਿਆ ਸਹੀ ਫੈਸਲਾ, ਐਸੀ ਵਿਦਿਆਰਥੀਆਂ ਨੂੰ ਇਨਸਾਫ ਮਿਲੇਗਾ: ਗਰੇਵਾਲ

0
93
Harjeet Grewal

ਚੰਡੀਗੜ੍ਹ 14 ਜੁਲਾਈ 2022 : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਿਛਲੀਆਂ ਸਰਕਾਰਾਂ ਵੇਲੇ ਦੇ ਕਥਿਤ ਘਪਲਿਆਂ ਦੀਆਂ ਪਰਤਾਂ ਫਰੋਲਣੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਸਬੰਧੀ ਮੁੱਖ ਮੰਤਰੀ ਵੱਲੋਂ ਟਵੀਟ ਕੀਤਾ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਪਿਛਲੀ ਸਰਕਾਰ ਵੇਲੇ ਜਾਰੀ ਕੀਤੀ ਵਜ਼ੀਫ਼ਾ ਰਾਸ਼ੀ ਦੀਆਂ ਫ਼ਾਈਲਾਂ ਮੇਰੇ ਕੋਲ ਆਈਆਂ ਹਨ।

ਪ੍ਰਾਈਵੇਟ ਅਦਾਰਿਆਂ ਨੂੰ ਦਿੱਤੇ ਫ਼ੰਡਾਂ ‘ਚ ਗੜਬੜੀ ਵਿਖਾਈ ਦਿੱਤੀ। ਜਾਂਚ ਲਈ ਹੁਕਮ ਜਾਰੀ ਕਰ ਦਿੱਤੇ। ਇਸ ਦੌਰਾਨ ਉਨ੍ਹਾਂ ਕਿਹਾ,‘ਸਾਡੇ ਐੱਸਸੀ ਵਿਦਿਆਰਥੀਆਂ ਦਾ ਭਵਿੱਖ ਦਾਅ ‘ਤੇ ਲਾਉਣ ਵਾਲਿਆਂ ਦੋਸ਼ੀਆਂ ਖ਼ਿਲਾਫ਼ ਜ਼ਰੂਰ ਕਾਰਵਾਈ ਕਰਾਂਗੇ। ਲੋਕਾਂ ਦੇ ਇੱਕ-ਇੱਕ ਪੈਸੇ ਦਾ ਹਿਸਾਬ ਲਿਆ ਜਾਵੇਗਾ।’

ਉਧਰ, ਭਾਜਪਾ ਨੇ ਇਸ ਫੈਸਲਾ ਦਾ ਸਵਾਗਤ ਕੀਤਾ ਹੈ। ਭਾਜਪਾ ਦੇ ਸੀਨੀਅਰ ਆਗੂ ਹਰਜੀਤ ਗਰੇਵਾਲ ਨੇ ਆਖਿਆ ਹੈ ਕਿ ਇਸ ਨਾਲ ਐਸਸੀ ਵਿਦਿਆਰਥੀਆਂ ਨੂੰ ਇਨਸਾਫ ਮਿਲੇਗਾ। ਉਨ੍ਹਾਂ ਕਿਹਾ ਕਿ ਭਾਜਪਾ ਇਸ ਘੁਟਾਲੇ ਖਿਲਾਫ ਵਾਰ-ਵਾਰ ਆਵਾਜ਼ ਉਠਾਉਂਦੀ ਰਹੀ ਹੈ। ਉਨ੍ਹਾਂ ਕਿਹਾ ਕਿ ਉਸ ਵੇਲੇ ਦੀ ਕਾਂਗਰਸ ਸਰਕਾਰ ਨੇ ਕਿਸੇ ਦੀ ਨਹੀਂ ਸੁਣੀ ਤੇ ਆਪਣੇ ਮੰਤਰੀ ਨੂੰ ਕਲੀਨ ਚਿੱਟ ਦੇ ਦਿੱਤੀ ਹੈ।

ਉਨ੍ਹਾਂ ਕਿਹਾ ਕਿ ਹੁਣ ਭਗਵੰਤ ਮਾਨ ਨੇ ਸ਼ਲਾਘਾਯੋਗ ਕੰਮ ਕੀਤਾ ਹੈ। ਮੈਂ ਉਨ੍ਹਾਂ ਦਾ ਧੰਨਵਾਦ ਕਰਦਾ ਹਾਂ। ਮਾੜੇ ਕੰਮ ਕਰਨ ਵਾਲੇ ਜੇਲ੍ਹ ਜਾਣਗੇ। ਉਨ੍ਹਾਂ ਕਿਹਾ ਕਿ ਇਸ ਵਿਚ ਨਿੱਜੀ ਕਾਲਜ ਵੀ ਸ਼ਾਮਲ ਹਨ। ਸਭ ਉਤੇ ਕਾਰਵਾਈ ਹੋਣੀ ਚਾਹੀਦੀ ਹੈ।