ਮੁੱਖ ਮੰਤਰੀ ਮਾਨ ਅੱਜ ਸਿੱਖਿਆ ਅਫਸਰਾਂ, ਸਕੂਲ ਮੁਖੀਆਂ ਨਾਲ ਕਰਨਗੇ ਮੁਲਾਕਾਤ

0
83
cm maan

ਚੰਡੀਗੜ੍ਹ 10 ਮਈ 2022 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਪੰਜਾਬ ਦੇ ਸਮੂਹ ਜ਼ਿਲ੍ਹਾ ਸਿੱਖਿਆ ਅਫਸਰਾਂ, ਸਕੂਲ ਪ੍ਰਿੰਸੀਪਲਾਂ ਅਤੇ ਮੁੱਖ ਅਧਿਆਪਕਾਂ ਦੇ ਨਾਲ ਮੀਟਿੰਗ ਕੀਤੀ ਜਾਵੇਗੀ। ਇਹ ਮੀਟਿੰਗ ਲੁਧਿਆਣਾ ਵਿਖੇ ਲੁਧਿਆਣਾ-ਫਿਰੋਜ਼ਪੁਰ ਰੋਡ ਉਤੇ ਕਿੰਗਸ ‘ਚ ਹੋਵੇਗੀ। ਮੀਟਿੰਗ ‘ਚ ਸਮੂਹ ਜ਼ਿਲ੍ਹਾ ਸਿੱਖਿਆ ਅਫਸਰ, ਉਪ ਜ਼ਿਲ੍ਹਾ ਸਿੱਖਿਆ ਅਫਸਰ, ਸਕੂਲ ਪ੍ਰਿੰਸੀਪਲ, ਡਾਇਟ ਪ੍ਰਿੰਸੀਪਲ, ਮੁੱਖ ਅਧਿਆਪਕ ਅਤੇ ਬੀ ਪੀ ਈ ਓਜ਼ ਸ਼ਾਮਲ ਹੋਣਗੇ, ਜਿੰਨਾਂ ਦੀ ਗਿਣਤੀ 2688 ਬਣਦੀ।

ਮੀਟਿੰਗ ‘ਚ ਵੱਖ-ਵੱਖ ਜ਼ਿਲ੍ਹਿਆਂ ਤੋਂ ਸਿੱਖਿਆ ਅਧਿਕਾਰੀਆਂ, ਪ੍ਰਿੰਸੀਪਲਾਂ ਅਤੇ ਮੁੱਖ ਅਧਿਆਪਕਾਂ ਨੂੰ ਲਿਆਉਣ ਸਬੰਧੀ ਸਿੱਖਿਆ ਵਿਭਾਗ ਵੱਲੋਂ ਟਰਾਂਸਪੋਰਟ ਵਿਭਾਗ ਤੋਂ 57 ਏ ਸੀ ਬੱਸਾਂ ਦੀ ਮੰਗ ਕੀਤੀ ਗਈ ਹੈ। ਮੀਟਿੰਗ ਵਿੱਚ ਸਿੱਖਿਆ ਨੂੰ ਲੈ ਕੇ ਚਰਚਾ ਕੀਤੀ ਜਾਵੇਗੀ। ਮੀਡੀਆ ਨੂੰ ਇਸ ਮੀਟਿੰਗ ਤੋਂ ਦੂਰ ਹੀ ਰੱਖਿਆ ਜਾਵੇਗਾ।