ਮਹਿਲਾਵਾਂ ਲਈ CM ਮਾਨ ਦਾ ਵੱਡਾ ਐਲਾਨ, 6000 ਆਂਗਣਵਾੜੀ ਵਰਕਰਾਂ ਨੂੰ ਦਿੱਤੀਆਂ ਜਾਣਗੀਆਂ ਨੌਕਰੀਆਂ

0
107
CM Mann

ਚੰਡੀਗੜ੍ਹ 12 ਅਗਸਤ 2022 : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਲਗਾਤਾਰ ਲੋਕ ਹਿੱਤ ਫੈਸਲੇ ਲੈ ਰਹੀ ਹੈ। ਵੱਡੇ-ਵੱਡੇ ਐਲਾਨ ਮਾਨ ਸਰਕਾਰ ਵੱਲੋਂ ਕੀਤੇ ਜਾ ਰਹੇ ਹਨ। ਅੱਜ ਰੱਖੜ ਪੁੰਨਿਆ ਮੌਕੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਬਾਬਾ ਬਕਾਲਾ ਵਿਖੇ ਪਹੁੰਚੇ ਹੋਏ ਹਨ। ਇਸ ਮੌਕੇ ਉਨ੍ਹਾਂ ਨੇ ਪੰਜਾਬ ਦੀਆਂ ਔਰਤਾਂ ਨੂੰ ਵੱਡਾ ਤੋਹਫਾ ਦਿੱਤਾ ਹੈ।

ਮੁੱਖ ਮੰਤਰੀ ਮਾਨ ਨੇ 6000 ਆਂਗਣਵਾੜੀ ਵਰਕਰਾਂ ਦੀਆਂ ਆਸਾਮੀਆਂ ਕੱਢੀਆਂ ਹਨ ਤੇ ਇਕ-ਦੋ ਮਹੀਨੇ ਦੇ ਅੰਦਰ-ਅੰਦਰ ਉਨ੍ਹਾਂ ਨੂੰ ਨੌਕਰੀਆਂ ਵੀ ਦਿੱਤੀਆਂ ਜਾਣਗੀਆਂ ਤੇ ਇਸ ਲਈ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਪੁਲਿਸ ਵਿੱਚ 4 ਹਜ਼ਾਰ ਤੋਂ ਵੱਧ ਨੌਜਵਾਨਾਂ ਦੀ ਭਰਤੀ ਕੀਤੀ ਹੈ ਅਤੇ ਹੁਣ ਆਂਗਣਵਾੜੀ ਵਰਕਰਾਂ ਦੀ ਭਰਤੀ ਕੀਤੀ ਜਾਵੇਗੀ।

CM ਮਾਨ ਨੇ ਇਹ ਵੀ ਅਪੀਲ ਕੀਤੀ ਕਿ ਪਾਣੀ ਦਾ ਪੱਧਰ ਬਹੁਤ ਹੇਠਾਂ ਡਿੱਗ ਗਿਆ ਹੈ ਅਤੇ ਉਹ ਸਿਰਫ਼ ਉਹੀ ਫ਼ਸਲਾਂ ਬੀਜਣ ਜੋ ਘੱਟ ਪਾਣੀ ਦੀ ਖਪਤ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਪਿਛਲੀ ਗਿਰਦਾਵਰੀ ਤੋਂ ਬਾਅਦ ਸਰਕਾਰ 2000 ਰੁਪਏ ਦੀ ਵੰਡ ਕਰੇਗੀ। ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਸਰਕਾਰ ਖੇਤੀ ਮਾਹਿਰਾਂ ਨਾਲ ਸਲਾਹ ਮਸ਼ਵਰਾ ਕਰਕੇ ਫੈਸਲਾ ਕਰੇਗੀ ਕਿ ਕਿਹੜੀਆਂ ਫਸਲਾਂ ਦੀ ਬਿਜਾਈ ਕਰਨੀ ਹੈ।