CM ਮਾਨ ਦਾ ਵੱਡਾ ਬਿਆਨ, ਪੰਜਾਬ ਸਿਰ 3 ਲੱਖ ਕਰੋੜ ਦੇ ਕਰਜ਼ੇ ਦੀ ਜਾਂਚ ਕਰਵਾ ਦੇ ਰਿਕਵਰੀ ਕਰਾਂਗੇ, ਕਿਉਂਕਿ ਇਹ ਲੋਕਾਂ ਦਾ ਪੈਸਾ ਹੈ

0
108
CM Maan

ਚੰਡੀਗੜ੍ਹ 18 ਅਪ੍ਰੈਲ 2022 : ਭਗਵੰਤ ਮਾਨ ਸਰਕਾਰ ਵੱਡੇ ਐਕਸ਼ਨ ਦੀ ਤਿਆਰੀ ‘ਚ ਨਜ਼ਰ ਆ ਰਹੀ ਹੈ। ਪਿਛਲੀਆਂ ਸਰਕਾਰਾਂ ਦੀ ਰਿਕਵਰੀ ਲਈ ਇਹ ਅਹਿਮ ਕਦਮ ਚੁੱਕ ਰਹੀ ਹੈ। ਸੀ.ਐਮ ਭਗਵੰਤ ਮਾਨ ਦਾ ਕਹਿਣਾ ਹੈ ਕਿ ਪੰਜਾਬ ਸਿਰ 3 ਲੱਖ ਕਰੋੜ ਦਾ ਕਰਜ਼ਾ ਹੈ।

ਆਖਿਰ ਇਹ ਸਾਰਾ ਪੈਸਾ ਕਿੱਥੇ ਗਿਆ ਅਤੇ ਕਿੱਥੇ ਖਰਚ ਕੀਤਾ ਗਿਆ, ਇਸ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ ਕਿਉਂਕਿ ਇਹ ਸਾਰਾ ਪੈਸਾ ਜਨਤਾ ਦਾ ਹੈ। ਉਨ੍ਹਾਂ ਕਿਹਾ ਕਿ ਜਾਂਚ ਤੋਂ ਬਾਅਦ ਹੀ ਕਾਰਵਾਈ ਕੀਤੀ ਜਾਵੇਗੀ। ਸਰਕਾਰ ਪੰਜਾਬ ‘ਤੇ ਪਏ ਵਿੱਤੀ ਕਰਜ਼ੇ ਦੀ ਜਾਂਚ ਸ਼ੁਰੂ ਕਰੇਗੀ।