Wednesday, October 28, 2026
Home Breaking news CM ਮਾਨ ਦਾ ਬਿਆਨ, ਸਿੱਧੂ ਮੂਸੇਵਾਲਾ ਦੀ ਬੇਵਕਤੀ ਮੌਤ ਨੇ ਸਾਨੂੰ ਸਾਰਿਆਂ...

CM ਮਾਨ ਦਾ ਬਿਆਨ, ਸਿੱਧੂ ਮੂਸੇਵਾਲਾ ਦੀ ਬੇਵਕਤੀ ਮੌਤ ਨੇ ਸਾਨੂੰ ਸਾਰਿਆਂ ਨੂੰ ਝੰਜੋੜ ਕੇ ਰੱਖ ਦਿੱਤਾ

0
152
Sidhu Musewala

ਚੰਡੀਗੜ੍ਹ 8 ਜੂਨ 2022 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant maan)  ਵਲੋਂ ਕਿਹਾ ਗਿਆ ਹੈ ਕਿ ਕੁਝ ਦਿਨ ਪਹਿਲਾਂ ਦਿਲ ਦਹਿਲਾਉਣ ਵਾਲੀ ਇਕ ਘਟਨਾ ‘ਚ ਆਪ ਜੀ ਦੇ ਹੋਣਹਾਰ ਸਪੁੱਤਰ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ (Sidhu Moosewala) ਦੀ ਬੇਵਕਤੀ ਮੌਤ ਨੇ ਸਾਨੂੰ ਸਾਰਿਆਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਦੁੱਖ ਦੀ ਇਸ ਘੜੀ ‘ਚ ਮੈਂ ਆਪ ਜੀ ਦੇ ਸਮੂਹ ਪਰਿਵਾਰਕ ਮੈਂਬਰਾਂ ਨਾਲ ਸ਼ਰੀਕ ਹੁੰਦਾ ਹੋਇਆ ਵਿਛੜੀ ਰੂਹ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਾ ਹਾਂ। ਭਰ ਜਵਾਨੀ ਵਿਚ ਪੁੱਤ ਦਾ ਇਸ ਦੁਨੀਆ ਤੋਂ ਰੁਖਸਤ ਹੋ ਜਾਣਾ ਜਿੱਥੇ ਪਰਿਵਾਰ ਲਈ ਅਸਹਿ ਅਤੇ ਅਕਹਿ ਹੈ, ਉਥੇ ਹੀ ਪੰਜਾਬ, ਪੰਜਾਬੀਆਂ ਅਤੇ ਦੁਨੀਆ ਭਰ ਵਿਚ ਉਨ੍ਹਾਂ ਨੂੰ ਚਾਹੁਣ ਵਾਲਿਆਂ ਲਈ ਇਹ ਇਕ ਡੂੰਘਾ ਸਦਮਾ ਅਤੇ ਨਾ ਪੂਰਿਆ ਜਾਣਾ ਵਾਲਾ ਘਾਟਾ ਹੈ।

ਸ਼ੁਭਦੀਪ ਸਿੰਘ ਸਿੱਧੂ ਨੇ ਪੰਜਾਬੀ ਗਾਇਕੀ ਦੀ ਹੀ ਨਹੀਂ ਸਗੋਂ ਆਪਣੇ ਪਿੰਡ ਮੂਸਾ ਦੀ ਮਿੱਟੀ ਦੀ ਖੁਸ਼ਬੋ ਨੂੰ ਹੱਦਾਂ-ਸਰਹੱਦਾਂ ਤੋਂ ਵੀ ਪਾਰ ਦੁਨੀਆ ਦੇ ਕੋਨੇ-ਕੋਨੇ ਤੱਕ ਪਹੁੰਚਾਇਆ। ਸਿੱਧੂ ਮੂਸੇਵਾਲਾ ਨੇ ਭਾਵੇਂ ਗਾਇਕ ਵਜੋਂ ਵਿਸ਼ਵ ਪੱਧਰ ‘ਤੇ ਨਾਮਣਾ ਖੱਟਿਆ ਪਰ ਆਪਣੇ ਜੱਦੀ ਕਿੱਤੇ ਖੇਤੀ ਨਾਲ ਜੁੜੇ ਰਹਿਣ ਅਤੇ ਆਖ਼ਰੀ ਦਮ ਤੱਕ ਮਾਪਿਆਂ ਦਾ ਪਰਛਾਵਾਂ ਬਣੇ ਰਹਿਣ ਦੀ ਵਿਲੱਖਣ ਜੀਵਨ ਜਾਚ ਸਦਕਾ ਹਜ਼ਾਰਾਂ ਨੌਜਵਾਨਾਂ ਦੇ ਦਿਲਾਂ ਨੂੰ ਟੁੰਬਿਆ ਅਤੇ ਸੇਧ ਦਿੱਤੀ।ਪਰਿਵਾਰਕ ਮੈਂਬਰਾਂ ਅਤੇ ਸਾਕ-ਸੰਬੰਧੀਆਂ ਨਾਲ ਦਿਲੀ ਹਮਦਰਦੀ ਜ਼ਾਹਰ ਕਰਦਿਆਂ ਮੈਂ ਅਕਾਲ ਪੁਰਖ ਅੱਗੇ ਅਰਦਾਸ ਕਰਦਾ ਹਾਂ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ‘ਚ ਸਦੀਵੀ ਨਿਵਾਸ ਦੇਣ ਅਤੇ ਭਾਣਾ ਮੰਨਣ ਦਾ ਬਲ ਬਖ਼ਸ਼ਣ।