ਕਾਮੇਡੀਅਨ ਭਾਰਤੀ ਸਿੰਘ ਦੀਆਂ ਵਧਦੀਆਂ ਮੁਸ਼ਕਲਾਂ, ਜਲੰਧਰ ਥਾਣੇ ‘ਚ ਵੀ ਹੋਈ FIR ਦਰਜ

0
135
BHARTI SINGH

ਜਲੰਧਰ 17 ਮਈ 2022 : ਦਾੜ੍ਹੀ-ਮੁੱਛ ਨੂੰ ਲੈ ਕੇ ਦਿੱਤੇ ਆਪਣੇ ਬਿਆਨ ਕਰਕੇ ਕਾਮੇਡੀਅਨ ਭਾਰਤੀ ਸਿੰਘ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਹੁਣ ਜਲੰਧਰ ਵਿੱਚ ਵੀ ਭਾਰਤੀ ਸਿੰਘ ਖਿਲਾਫ ਐੱਫ.ਆਰ.ਦਰਜ ਕੀਤੀ ਗਈ ਹੈ। ਪੁਲਿਸ ਨੇ ਰਾਤ 11:55 ਵਜੇ ਆਦਮਪੁਰ ਥਾਣੇ ਵਿੱਚ ਐਫਆਈਆਰ ਦਰਜ ਕੀਤੀ।

ਇਹ ਕੇਸ ਰਵਿਦਾਸ ਟਾਈਗਰ ਫੋਰਸ ਦੇ ਮੁਖੀ ਜੱਸੀ ਤੱਲਣ ਦੀ ਸ਼ਿਕਾਇਤ ’ਤੇ ਦਰਜ ਕੀਤਾ ਗਿਆ ਹੈ। ਇਹ ਮਾਮਲਾ ਦਾੜ੍ਹੀ ਮੁੱਛ ਰੱਖਣ ਵਾਲੇ ਭਾਰਤੀ ਸਿੰਘ ਦੇ ਬਿਆਨ ਨੂੰ ਲੈ ਕੇ ਦਰਜ ਕੀਤਾ ਗਿਆ ਹੈ।

FIR registered against Bharti

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਭਾਰਤੀ ਸਿੰਘ ਖਿਲਾਫ ਕਾਰਵਾਈ ਲਈ ਪੁਲਿਸ ਕਮਿਸ਼ਨਰ ਨੂੰ ਸ਼ਿਕਾਇਤ ਦਿੱਤੀ ਸੀ। ਜਿਸ ‘ਤੇ ਕਾਰਵਾਈ ਕਰਦਿਆਂ ਭਾਰਤੀ ਸਿੰਘ ਖਿਲਾਫ 295 ਏ ਅਧੀਨ ਮਾਮਲਾ ਦਰਜ ਕਰ ਲਿਆ ਗਿਆ ਹੈ।

ਸ਼੍ਰੋਮਣੀ ਅਕਾਲੀ ਦਲ ਨੇ ਵੀ ਭਾਰਤੀ ਸਿੰਘ ਖਿਲਾਫ ਪੁਲਿਸ ਨੂੰ ਸ਼ਿਕਾਇਤ ਦਿੱਤੀ ਹੈ। ਇਸ ਮਾਮਲੇ ਵਿਚ ਅਕਾਲੀ ਦਲ ਦੇ ਦਰਸ਼ਨ ਸਿੰਘ ਤੇ ਮਹਿਲਾ ਵਿੰਗ ਦੀ ਕਮਲਜੀਤ ਕੌਰ ਨੇ ਇਸ ਮਾਮਲੇ ‘ਚ ਪੁਲਿਸ ਕਮਿਸ਼ਨਰ ਨਾਲ ਮੁਲਾਕਾਤ ਵੀ ਕੀਤੀ। ਉਨ੍ਹਾਂ ਕਿਹਾ ਕਿ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀ ਕੋਸ਼ਿਸ਼ ਬਾਲੀਵੁੱਡ ਦੇ ਅਦਾਕਾਰ ਕਰ ਰਹੇ ਹਨ ਤੇ ਭਾਰਤੀ ਸਿੰਘ ਦੀ ਟਿੱਪਣੀ ਦੀ ਉਹ ਸਖਤ ਸ਼ਬਦਾਂ ਵਿਚ ਨਿੰਦਾ ਕਰਦੇ ਹਨ।