ਜਥੇਦਾਰ ਤੋਤਾ ਸਿੰਘ ਦੇ ਦਿਹਾਂਤ ‘ਤੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕੀਤਾ ਗਿਆ ਦੁੱਖ ਦਾ ਪ੍ਰਗਟਾਵਾ

0
121
cm maan

ਚੰਡੀਗੜ੍ਹ 21 ਮਈ 2022 : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ, ਸਾਬਕਾ ਕੈਬਨਿਟ ਮੰਤਰੀ ਅਤੇ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜਥੇਦਾਰ ਤੋਤਾ ਸਿੰਘ ਦਾ ਅੱਜ ਦਿਹਾਂਤ ਹੋ ਗਿਆ ਹੈ। ਉਹ 81 ਵਰ੍ਹਿਆਂ ਦੇ ਸਨ। ਉਨ੍ਹਾਂ ਨੇ ਮੁਹਾਲੀ ਦੇ ਫੋਰਟਿਸ ਹਸਪਤਾਲ ਵਿਖੇ ਆਖਰੀ ਸਾਹ ਲਏ I

ਜਥੇਦਾਰ ਤੋਤਾ ਸਿੰਘ ਦੇ ਦਿਹਾਂਤ ‘ਤੇ ਮੁੱਖ ਮੰਤਰੀ ਭਗਵੰਤ ਮਾਨ, ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਹੋਰਨਾਂ ਆਗੂਆਂ ਵਲੋਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ I

ਭਗਵੰਤ ਮਾਨ ਨੇ ਇਸ ਸਬੰਧੀ ਟਵੀਟ ਕੀਤਾ ਹੈ- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਜੱਥੇਦਾਰ ਤੋਤਾ ਸਿੰਘ ਜੀ ਦੇ ਅਕਾਲ ਚਲਾਣੇ ‘ਤੇ ਦੁੱਖ ਪ੍ਰਗਟ ਕਰਦਾ ਹਾਂ..ਪਰਮਾਤਮਾ ਉਨ੍ਹਾਂ ਦੀ ਰੂਹ ਨੂੰ ਸ਼ਾਂਤੀ ਬਖ਼ਸ਼ੇ..ਪਰਿਵਾਰ ਨੂੰ ਭਾਣਾ ਮੰਨਣ ਦਾ ਬਲ਼ ਬਖ਼ਸ਼ੇ।

ਅਕਾਲ ਚਲਾਣੇ ਉਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ-ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਅਤੇ ਸੀਨੀਅਰ ਮੀਤ ਪ੍ਰਧਾਨ, ਸਾਬਕਾ ਮੰਤਰੀ ਪੰਜਾਬ ਅਤੇ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਜਥੇਦਾਰ ਤੋਤਾ ਸਿੰਘ ਜੀ ਦੇ ਅਕਾਲ ਚਲਾਣੇ ਉਤੇ ਮੈਂ ਸਮੂਹ ਪਰਿਵਾਰ ਤੇ ਪਾਰਟੀ ਨਾਲ ਦੁੱਖ ਸਾਂਝਾ ਕਰਦਾ ਹਾਂ।

ਉਨ੍ਹਾਂ ਦੇ ਜਾਣ ਨਾਲ ਜਿੱਥੇ ਪੰਜਾਬ ਤੇ ਪਾਰਟੀ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ, ਉੱਥੇ ਹੀ ਮੈਨੂੰ ਵੀ ਨਿੱਜੀ ਤੌਰ ‘ਤੇ ਇੱਕ ਚੰਗੇ ਮਾਰਗਦਰਸ਼ਕ ਦੀ ਕਮੀ ਹਮੇਸ਼ਾ ਮਹਿਸੂਸ ਹੁੰਦੀ ਰਹੇਗੀ।