ਚੰਡੀਗੜ੍ਹ 1 ਅਪ੍ਰੈਲ 2022 : ਚੰਡੀਗੜ੍ਹ ‘ਚ ਕੇਂਦਰੀ ਨਿਯਮ ਲਾਗੂ ਕਰਨ ਦੇ ਵਿਰੋਧ ਵਿਚ ਮਤਾ ਪਾਸ ਕਰਨ ਲਈ ਅੱਜ 1 ਅਪ੍ਰੈਲ ਨੂੰ ਸੱਦੇ ਗਏ ਪੰਜਾਬ ਵਿਧਾਨ ਸਭਾ (Punjab Vidhan Sabha) ਦੇ ਵਿਸ਼ੇਸ਼ ਇਜਲਾਸ ‘ਚ ਅੱਜ ਉਦੋਂ ਜ਼ੋਰਦਾਰ ਹੰਗਾਮਾ ਹੋ ਗਿਆ ਜਦੋਂ ਕਾਂਗਰਸੀ ਤੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ‘ਚ ਤੂੰ ਤੂੰ ਮੈਂ ਮੈਂ ਹੋ ਗਈ।
ਮੁੱਖ ਮੰਤਰੀ ਭਗਵੰਤ ਮਾਨ (Bhagwant maan) ਨੇ ਇਸ ਮੌਕੇ ਕਾਂਗਰਸੀ ਮੈਂਬਰਾਂ ਨੂੰ ਆਖਿਆ ਕਿ ਉਹ ਸਮਝ ਸਕਦੇ ਹਨ ਕਿ ਜਦੋਂ ਸੱਤਾ ਜਾਂਦੀ ਹੈ ਤਾਂ ਕਿਹੋ ਜਿਹਾ ਮਹਿਸੂਸ ਹੁੰਦਾ ਹੈ। ਉਹਨਾਂ ਕਿਹਾ ਕਿ ਉਹ 7 ਸਾਲ ਐੱਮ.ਪੀ ਰਹੇ ਹਨ ਤੇ ਉਹਨਾਂ ਬਹੁਤ ਮੈਂਬਰਾਂ ਨੂੰ ਚੁੱਪ ਕਰਵਾਇਆ ਹੈ।


