ਸੁਨੀਲ ਜਾਖੜ ਦੀਆਂ ਵਧੀਆ ਮੁਸ਼ਕਲਾਂ, ਕਾਂਗਰਸ ਅਨੁਸ਼ਾਸਨੀ ਕਮੇਟੀ ਨੇ ਕਾਰਨ ਦੱਸੋ ਨੋਟਿਸ ਕੀਤਾ ਜਾਰੀ

0
87
sunil jakhar

ਚੰਡੀਗੜ੍ਹ 13 ਅਪ੍ਰੈਲ 2022 : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਦੀਆਂ ਮੁਸ਼ਕਲਾਂ ਵਧਣ ਲੱਗੀਆਂ ਹਨ। ਸੂਬੇ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਨਿਸ਼ਾਨਾ ਬਣਾਉਂਦੇ ਹੋਏ ਜੀ-23 ਨੇਤਾਵਾਂ ‘ਤੇ ਕੀਤੀ ਗਈ ਟਿੱਪਣੀ ਹੁਣ ਉਨ੍ਹਾਂ ‘ਤੇ ਭਾਰੀ ਪੈਣ ਲੱਗੀ ਹੈ। ਚੰਨੀ ਦੀ ਸ਼ਿਕਾਇਤ ‘ਤੇ ਕਾਂਗਰਸ ਅਨੁਸ਼ਾਸਨੀ ਕਮੇਟੀ ਨੇ ਉਨ੍ਹਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਇਸ ਟਿੱਪਣੀ ਦਾ ਨੋਟਿਸ ਲੈਂਦਿਆਂ ਅਨੁਸੂਚਿਤ ਜਾਤੀ ਕਮਿਸ਼ਨ ਨੇ ਪੁਲਿਸ ਕਮਿਸ਼ਨਰ ਜਲੰਧਰ ਨੂੰ ਜਾਂਚ ਦੇ ਹੁਕਮ ਜਾਰੀ ਕੀਤੇ ਹਨ।

ਜੀ-23 ਨੇਤਾਵਾਂ ‘ਤੇ ਇਕ ਇੰਟਰਵਿਊ ਦੌਰਾਨ ਜਾਖੜ ਨੇ ਟਿੱਪਣੀ ਕੀਤੀ ਸੀ ਕਿ ਉਨ੍ਹਾਂ ਨੂੰ ਹੇਠਾਂ ਤੋਂ ਚੁੱਕ ਕੇ ਸਿਰ ‘ਤੇ ਨਹੀਂ ਰੱਖਣਾ ਚਾਹੀਦਾ। ਕਮਿਸ਼ਨ ਨੇ ਪੁਲਿਸ ਕਮਿਸ਼ਨਰ ਜਲੰਧਰ ਨੂੰ ਮਾਮਲੇ ਦੀ ਜਾਂਚ ਦੇ ਹੁਕਮ ਜਾਰੀ ਕਰ ਦਿੱਤੇ ਹਨ। ਨੇ ਸਮਾਂ ਨਿਸ਼ਚਿਤ ਕਰਦੇ ਹੋਏ ਪੁਲਿਸ ਕਮਿਸ਼ਨਰ ਨੂੰ 15 ਦਿਨਾਂ ਦੇ ਅੰਦਰ ਢੁਕਵੀਂ ਜਾਂਚ ਤੋਂ ਬਾਅਦ ਸੁਨੀਲ ਜਾਖੜ ਦੇ ਖਿਲਾਫ ਐਸਸੀ-ਐਸਟੀ ਐਕਟ (ਐਟ੍ਰੋਸਿਟੀ) ਦੇ ਤਹਿਤ ਮਾਮਲਾ ਦਰਜ ਕਰਨ ਲਈ ਕਿਹਾ ਹੈ। ਜੇਕਰ ਜਲੰਧਰ ਪੁਲਿਸ 15 ਦਿਨਾਂ ਦੇ ਅੰਦਰ ਕਾਰਵਾਈ ਨਹੀਂ ਕਰਦੀ ਤਾਂ ਪੁਲਿਸ ਕਮਿਸ਼ਨਰ ਜਾਂ ਉਨ੍ਹਾਂ ਦੇ ਕਿਸੇ ਵੀ ਨੁਮਾਇੰਦੇ ਨੂੰ ਐਸ.ਸੀ.ਕਮਿਸ਼ਨ ਸਾਹਮਣੇ ਪੇਸ਼ ਹੋਣਾ ਪਵੇਗਾ।

ਸ਼ਿਕਾਇਤਾਂ ਅਤੇ ਪ੍ਰਦਰਸ਼ਨਾਂ ‘ਤੇ ਲਿਆ ਗਿਆ ਨੋਟਿਸ
ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਦੇ ਬਿਆਨ ਤੋਂ ਬਾਅਦ ਪੰਜਾਬ ‘ਚ ਥਾਂ-ਥਾਂ ਅਨੁਸੂਚਿਤ ਜਾਤੀ ਨਾਲ ਸਬੰਧਤ ਲੋਕ ਰੋਸ ਪ੍ਰਦਰਸ਼ਨ ਕਰ ਰਹੇ ਹਨ। ਉਹ ਥਾਂ-ਥਾਂ ਜਾ ਕੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਸੁਨੀਲ ਜਾਖੜ ਖ਼ਿਲਾਫ਼ ਕਾਰਵਾਈ ਸਬੰਧੀ ਮੰਗ ਪੱਤਰ ਦੇ ਰਹੇ ਹਨ। ਸੁਨੀਲ ਜਾਖੜ ਦੀਆਂ ਟਿੱਪਣੀਆਂ ਸਬੰਧੀ ਕਈ ਅਨੁਸੂਚਿਤ ਜਾਤੀਆਂ ਦੇ ਆਗੂਆਂ ਵੱਲੋਂ ਕਮਿਸ਼ਨ ਕੋਲ ਅਜਿਹੀਆਂ ਸ਼ਿਕਾਇਤਾਂ ਕੀਤੀਆਂ ਗਈਆਂ ਹਨ।

ਉਨ੍ਹਾਂ ਜਾਖੜ ਖਿਲਾਫ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ। ਸ਼ਿਕਾਇਤਾਂ ਅਤੇ ਧਰਨੇ-ਪ੍ਰਦਰਸ਼ਨਾਂ ਦਾ ਨੋਟਿਸ ਲੈਂਦਿਆਂ ਕਮਿਸ਼ਨ ਨੇ ਹੁਣ ਮਾਮਲੇ ਦੀ ਜਾਂਚ ਅਤੇ ਕੇਸ ਦਰਜ ਕਰਨ ਦੇ ਹੁਕਮ ਦਿੱਤੇ ਹਨ। ਐਸਸੀ ਆਗੂਆਂ ਦਾ ਕਹਿਣਾ ਹੈ ਕਿ ਕਾਂਗਰਸੀ ਆਗੂ ਸੁਨੀਲ ਜਾਖੜ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਇੱਕ ਟੀਵੀ ਚੈਨਲ ’ਤੇ ਗਾਲ੍ਹਾਂ ਕੱਢੀਆਂ, ਜਿਸ ਕਾਰਨ ਉਨ੍ਹਾਂ ਦੀਆਂ ਭਾਵਨਾਵਾਂ ਨੂੰ ਠੇਸ ਪੁੱਜੀ ਹੈ। ਉਸ ਨੇ ਕਾਨੂੰਨ ਦਾ ਗੁਨਾਹ ਕੀਤਾ ਹੈ।