Home Breaking news ਕਾਂਗਰਸ ਲੀਡਰ ਸਾਧੂ ਸਿੰਘ ਧਰਮਸੋਤ ਗ੍ਰਿਫ਼ਤਾਰ, ਜੰਗਲਾਤ ਮੰਤਰੀ ਰਹਿੰਦੀਆਂ ਘੁਟਾਲਾ ਕਰਨ ਦੇ...
ਚੰਡੀਗੜ੍ਹ 7 ਜੂਨ 2022 : ਸਾਬਕਾ ਕੈਬਨਿਟ ਮੰਤਰੀ ਤੇ ਕਾਂਗਰਸ ਲੀਡਰ ਸਾਧੂ ਸਿੰਘ ਧਰਮਸੋਤ ਨੂੰ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਬਿਓਰੋ (Vigilance Bureau) ਨੇ ਤੜਕੇ ਤਿੰਨ ਵਜੇ ਅਮਲੋਹ ਤੋਂ ਗ੍ਰਿਫ਼ਤਾਰ ਕੀਤਾ ਹੈ। ਉਸ ਦੇ ਨਾਲ ਕਥਿਤ ਤੌਰ ‘ਤੇ ਸਹਾਇਕ ਵਜੋਂ ਕੰਮ ਕਰ ਰਹੇ ਸਥਾਨਕ ਪੱਤਰਕਾਰ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ। ਧਰਮਸੋਤ ‘ਤੇ ਜੰਗਲਾਤ ਮੰਤਰੀ ਰਹਿੰਦੀਆਂ ਘੁਟਾਲੇ ਦੇ ਇਲਜ਼ਾਮ ਹਨ। ਮੰਤਰੀ ਦੀ ਮਿਲੀਭੁਗਤ ਨਾਲ ਦਰੱਖ਼ਤ ਕੱਟੇ ਜਾਂਦੇ ਸੀ। ਇੱਕ ਦਰੱਖਤ ਕੱਟਣ ਦੇ ਮੰਤਰੀ ਤੱਕ 500 ਰੁਪਏ ਪਹੁੰਚਦੇ ਸੀ। ਨਵੇਂ ਬੂਟੇ ਲਗਾਉਣ ‘ਤੇ ਵੀ ਕਮਿਸ਼ਨ ਲੈਣ ਦਾ ਇਲਜ਼ਾਮ ਹੈ। ਇੱਕ ਸਾਲ ਚ ਕਰੀਬ 25 ਹਜ਼ਾਰ ਦਰੱਖ਼ਤ ਕੱਟੇ ਗਏ। ਪਿਛਲੀ ਕਾਂਗਰਸ ਸਰਕਾਰ ਵੇਲੇ ਧਰਮਸੋਤ ‘ਤੇ SC ਸਕਾਲਰਸ਼ਿਪ ਘੁਟਾਲੇ ਦੇ ਵੀ ਇਲਜ਼ਾਮ ਲੱਗੇ ਸਨ। ਹਾਲਾਂਕਿ ਜਾਂਚ ਦੌਰਾਨ ਧਰਮਸੋਤ ਨੂੰ ਤਤਕਾਲੀ ਸਰਕਾਰ ਨੇ ਕਲੀਨਚਿੱਟ ਦਿੱਤੀ ਸੀ।
ਮਾਮਲੇ ਵਿੱਚ ਦੋ ਹੋਰ ਵਿਅਕਤੀ ਗ੍ਰਿਫ਼ਤਾਰ
ਇਸ ਪੂਰੇ ਮਾਮਲੇ ਵਿੱਚ ਧਰਮਸੋਤ ਤੋਂ ਇਲਾਵਾ ਦੋ ਹੋਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਵਿੱਚ ਦੋਵੇਂ ਖੋਜ ਦੇ ਓ.ਐਸ.ਡੀਜ਼ ਦੱਸੇ ਜਾ ਰਹੇ ਹਨ। ਪਹਿਲਾ ਚਮਕੌਰ ਸਿੰਘ ਜਿਸਨੂੰ ਪਟਿਆਲਾ ਤੋਂ ਗ੍ਰਿਫਤਾਰ ਕੀਤਾ ਗਿਆ ਹੈ, ਦੂਜਾ ਕਮਲਜੀਤ ਸਿੰਘ ਜਿਸਨੂੰ ਖੰਨਾ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਕਮਲਜੀਤ ਸਿੰਘ ਇੱਕ ਵੈੱਬ ਚੈਨਲ ਦਾ ਪੱਤਰਕਾਰ ਵੀ ਸੀ ਅਤੇ ਇਸ ਲਈ ਦਲਾਲੀ ਕਰਦਾ ਸੀ।
ਜਦੋਂ ਬੀਤੇ ਦਿਨ ਡੀ.ਐਫ.ਓ ਅਤੇ ਉਸਦੇ ਸਾਥੀ ਠੇਕੇਦਾਰ ਨੂੰ ਵਿਜੀਲੈਂਸ ਨੇ ਕਾਬੂ ਕੀਤਾ ਸੀ। ਉਸ ਕੋਲੋਂ ਪੁੱਛਗਿੱਛ ਦੌਰਾਨ ਕਈ ਗੱਲਾਂ ਸਾਹਮਣੇ ਆਈਆਂ। ਜਿਸ ਵਿੱਚ ਉਨ੍ਹਾਂ ਦੱਸਿਆ ਸੀ ਕਿ ਪਿਛਲੇ ਸਾਲਾਂ ਵਿੱਚ ਜੰਗਲਾਤ ਵਿਭਾਗ ਵਿੱਚ ਕਈ ਧਾਂਦਲੀਆਂ ਹੋਈਆਂ ਹਨ। ਜਿਸ ਵਿੱਚ ਹਰ ਇੱਕ ਦੇ ਮੰਤਰੀ ਧਰਮਸੋਤ ਦਾ ਨਾਂ ਸਾਹਮਣੇ ਆਇਆ ਸੀ ਕਿ ਦਰੱਖਤ ਕੱਟਣ ਦੇ ਬਦਲੇ ਕਿੰਨੀ ਰਿਸ਼ਵਤ ਲਈ ਗਈ ਸੀ, ਇਸ ਵਿੱਚ ਕੌਣ-ਕੌਣ ਸ਼ਾਮਲ ਸਨ?