ਨਵੇਂ ਗੀਤ ਨਾਲ ਵਿਵਾਦਾਂ ‘ਚ ਘਿਰੇ ਸਿੱਧੂ ਮੂਸੇਵਾਲਾ ਨੇ ਦਿੱਤਾ ਵੱਡਾ ਬਿਆਨ, CM ਮਾਨ ਨੂੰ ਲੈ ਕੇ ਕਹੀ ਇਹ ਵੱਡੀ ਗੱਲ

0
99
Sidhu Musewala

ਚੰਡੀਗੜ੍ਹ 14 ਅਪ੍ਰੈਲ 2022 : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੇ ਕਿਹਾ ਕਿ ਮੈਂ ਗੀਤ ਵਿੱਚ ਮੈਂ ਕਿਸੇ ਨੂੰ ਗੱਦਾਰ ਨਹੀਂ ਕਿਹਾ ਬਲਕਿ ਲੋਕਾਂ ਨੂੰ ਸਵਾਲ ਪੁੱਛੇ ਹਨ। ਆਮ ਆਦਮੀ ਪਾਰਟੀ ਨੇ ਮੇਰੇ ਉੱਤੇ ਪ੍ਰੈੱਸ ਕਾਨਫਰੰਸ ਕੀਤੀ ਪਰ ਪਾਣੀ ਦੇ ਮੁੱਦੇ, ਕਾਨੂੰਨ ਵਿਵਸਥਾ ਅਤੇ ਹੋਰ ਮੁੱਦਿਆਂ ‘ਤੇ ਕੋਈ ਗੱਲ ਨਹੀਂ ਕੀਤੀ।ਇਸ ਗੱਲ ਦਾ ਪ੍ਰਗਟਾਵਾ ਸਿੱਧੂ ਮੂਸੇਵਾਲਾ ਨੇ ਇਕ ਨਿਊਜ ਚੈਨਲ ‘ਤੇ ਗੱਲਬਾਤ ਦੌਰਾਨ ਕੀਤਾ ਹੈ।

ਸਿੱਧੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਮੇਰੇ ਵੱਡੇ ਭਰਾ ਵਾਂਗ ਹੈ, ਮੈਂ ਵੀ ਗੀਤ ਵਿੱਚ ਕਿਹਾ ਹੈ ਕਿ ਸਰਕਾਰ ਲੋਕਾਂ ਵੱਲੋਂ ਚੁਣੀ ਗਈ ਹੈ, ਇਸ ਲਈ ਲੋਕਾਂ ਨੂੰ ਸਰਕਾਰ ’ਤੇ ਭਰੋਸਾ ਕਰਨਾ ਚਾਹੀਦਾ ਹੈ। ਮੇਰੇ ‘ਤੇ ਨਵਾਂ ਕੇਸ ਦਰਜ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਇਹ ਕਹਿਣਾ ਬਿਲਕੁਲ ਗਲਤ ਹੈ ਕਿ ਮੈਂ ਹਾਰ ਬਰਦਾਸ਼ਤ ਨਹੀਂ ਕਰ ਸਕਿਆ। ਮੈਨੂੰ ਪਤਾ ਸੀ ਕਿ ਚੋਣਾਂ ਵਿੱਚ ਜਿੱਤ-ਹਾਰ ਹੋਵੇਗੀ। ਮੈਂ ਕਾਂਗਰਸ ‘ਚ ਰਹਾਂਗਾ ਜਾਂ ਨਹੀਂ, ਫਿਲਹਾਲ ਕੁਝ ਨਹੀਂ ਕਹਿ ਸਕਦਾ।

ਦੱਸਦਈਏ ਕਿ ਸਿੱਧੂ ਮੂਸੇਵਾਲਾ ਨੇ ਪਹਿਲੀ ਵਾਰ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਹਾਰ ਦਾ ਦਰਦ ਜ਼ਾਹਰ ਕੀਤਾ ਹੈ। ਸਿੱਧੂ ਮੂਸੇਵਾਲਾ ਨੇ ਆਪਣੇ ਹੀ ਅੰਦਾਜ਼ ‘ਚ ਗੀਤ ਜਾਰੀ ਕਰਕੇ ਪੰਜਾਬ ਵਿਧਾਨ ਸਭਾ ਚੋਣਾਂ ‘ਚ ਹੋਈ ਹਾਰ ‘ਤੇ ਚੁੱਪੀ ਤੋੜੀ ਹੈ। ਗਾਇਕ ਨੇ ਇਸ ਗੀਤ ਰਾਹੀਂ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਦੇ ਆਪਣੇ ਫੈਸਲੇ ਨੂੰ ਸਹੀ ਠਹਿਰਾਇਆ ਹੈ। ਇਸ ਦੇ ਨਾਲ ਹੀ ਸਿੱਧੂ ਮੂਸੇਵਾਲਾ ਨੇ ਪੰਜਾਬ ਦੇ ਲੋਕਾਂ ਨੂੰ ਕਿਹਾ ਹੈ ਕਿ ਉਹ ਦੱਸਣ ਕਿ ਗੱਦਾਰ ਕੌਣ ਹੈ। ਦੱਸ ਦੇਈਏ ਕਿ ਕਾਂਗਰਸ ਪਾਰਟੀ ਨੇ ਮਾਨਸਾ ਵਿਧਾਨ ਸਭਾ ਸੀਟ ਤੋਂ ਸਿੱਧੂ ਮੂਸੇਵਾਲਾ ਨੂੰ ਟਿਕਟ ਦਿੱਤੀ ਸੀ। ਮਾਨਸਾ ਵਿਧਾਨ ਸਭਾ ਸੀਟ ਤੋਂ ਸਿੱਧੂ ਮੂਸੇਵਾਲਾ ਨੂੰ ਆਮ ਆਦਮੀ ਪਾਰਟੀ ਦੇ ਉਮੀਦਵਾਰ ਹੱਥੋਂ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਸੀ।