Tuesday, October 27, 2026
Home ਵਿਦੇਸ਼ ਨਿਊਜ਼ੀਲੈਂਡ ‘ਚ ਕੋਰੋਨਾ ਦਾ ਕਹਿਰ ਜਾਰੀ, 9000 ਤੋਂ ਵੱਧ ਨਵੇਂ ਮਾਮਲੇ ਆਏ...

ਨਿਊਜ਼ੀਲੈਂਡ ‘ਚ ਕੋਰੋਨਾ ਦਾ ਕਹਿਰ ਜਾਰੀ, 9000 ਤੋਂ ਵੱਧ ਨਵੇਂ ਮਾਮਲੇ ਆਏ ਸਾਹਮਣੇ

0
116
corona

ਵੈਲਿੰਗਟਨ 28 ਅਪ੍ਰੈਲ 2022 : ਨਿਊਜ਼ੀਲੈਂਡ ਵਿਚ ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ। ਇੱਥੇ ਵੀਰਵਾਰ ਨੂੰ ਕੋਰੋਨਾ ਵਾਇਰਸ ਲਾਗ ਦੇ 9047 ਮਾਮਲੇ ਦਰਜ ਕੀਤੇ ਗਏ। ਦੇਸ਼ ਦੇ ਸਿਹਤ ਮੰਤਰਾਲੇ ਨੇ ਇੱਕ ਬਿਆਨ ਵਿੱਚ ਇਹ ਜਾਣਕਾਰੀ ਦਿੱਤੀ।

ਸਿਹਤ ਮੰਤਰਾਲੇ ਨੇ ਦੱਸਿਆ ਕਿ ਨਿਊਜ਼ੀਲੈਂਡ ਦੇ ਸਭ ਤੋਂ ਵੱਡੇ ਸ਼ਹਿਰ ਆਕਲੈਂਡ ‘ਚ ਕੋਰੋਨਾ ਦੇ 2519 ਮਾਮਲੇ ਸਾਹਮਣੇ ਆਏ ਹਨ, ਜਦਕਿ ਇਸ ਦੇਸ਼ ਦੇ ਸਰਹੱਦੀ ਇਲਾਕਿਆਂ ‘ਚ 80 ਨਵੇਂ ਮਾਮਲੇ ਵਧੇ ਹਨ। ਮੰਤਰਾਲੇ ਦੇ ਬਿਆਨ ਅਨੁਸਾਰ ਕੋਰੋਨਾ ਸੰਕਰਮਿਤ ਦੇ ਨਵੇਂ ਮਾਮਲਿਆਂ ਵਿੱਚੋਂ, 484 ਮਰੀਜ਼ ਹਸਪਤਾਲ ਵਿੱਚ ਇਲਾਜ ਅਧੀਨ ਹਨ, ਜਿਨ੍ਹਾਂ ਵਿੱਚੋਂ 15 ਮਰੀਜ਼ ਇੰਟੈਂਸਿਵ ਕੇਅਰ ਯੂਨਿਟ ਵਿੱਚ ਹਨ ਅਤੇ ਇਸੇ ਸਮੇਂ ਦੌਰਾਨ 13 ਮਰੀਜ਼ਾਂ ਦੀ ਕੋਰੋਨਾ ਮਹਾਮਾਰੀ ਕਾਰਨ ਮੌਤ ਹੋ ਗਈ।