Wednesday, October 28, 2026
Home ਦੇਸ਼ ਡੇਰਾ ਮੁਖੀ ਰਾਮ ਰਹੀਮ ਨੂੰ ਫਰਲੋ ਮਿਲਣ ਦੇ ਮਾਮਲੇ ‘ਚ ਹਾਈਕੋਰਟ ਅੱਜ...

ਡੇਰਾ ਮੁਖੀ ਰਾਮ ਰਹੀਮ ਨੂੰ ਫਰਲੋ ਮਿਲਣ ਦੇ ਮਾਮਲੇ ‘ਚ ਹਾਈਕੋਰਟ ਅੱਜ ਸੁਣਾਏਗਾ ਫੈਸਲਾ

0
135
Ram Rahim

ਚੰਡੀਗੜ੍ਹ 7 ਅਪ੍ਰੈਲ 2022 : ਪੰਜਾਬ ਸਮੇਤ 5 ਸੂਬਿਆਂ ‘ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਡੇਰਾ ਮੁਖੀ ਰਾਮ ਰਹੀਮ ਨੂੰ ਫਰਲੋ ਮਿਲਣ ਦੇ ਮਾਮਲੇ ‘ਚ ਹਾਈਕੋਰਟ ਅੱਜ ਆਪਣਾ ਫੈਸਲਾ ਸੁਣਾਏਗਾ। ਡੇਰਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਦੀ ਫਰਲੋ ਨੂੰ ਪਰਮਜੀਤ ਸਿੰਘ ਸਹੋਲੀ ਨਾਮਕ ਆਜ਼ਾਦ ਉਮੀਦਵਾਰ ਨੇ ਚੁਣੌਤੀ ਦਿੱਤੀ ਸੀ। ਉਹ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਖੜ੍ਹੇ ਹੋਏ ਸਨ।

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 25 ਫਰਵਰੀ ਨੂੰ ਇਸ ਮਾਮਲੇ ਵਿੱਚ ਬਹਿਸ ਪੂਰੀ ਹੋਣ ਤੋਂ ਬਾਅਦ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਇਹ ਫੈਸਲਾ ਅੱਜ ਜਸਟਿਸ ਰਾਜ ਮੋਹਨ ਸਿੰਘ ਦੀ ਬੈਂਚ ਵੱਲੋਂ ਆਉਣਾ ਹੈ।ਗੁਰਮੀਤ ਰਾਮ ਰਹੀਮ ਦੀ ਫਰਲੋ ਬੀਤੀ 27 ਫਰਵਰੀ ਨੂੰ ਖਤਮ ਹੋ ਗਈ ਸੀ। 7 ਫਰਵਰੀ ਨੂੰ 21 ਦਿਨਾਂ ਦੀ ਫਰਲੋ ਦਿੱਤੀ ਗਈ ਸੀ।

ਪੰਜਾਬ ਵਿੱਚ ਵਿਧਾਨ ਸਭਾ ਚੋਣਾਂ 20 ਫਰਵਰੀ ਨੂੰ ਹੋਈਆਂ ਸਨ। ਇਸ ਤੋਂ ਬਾਅਦ ਉਸ ਨੂੰ ਮੁੜ ਰੋਹਤਕ ਦੀ ਸੁਨਾਰੀਆ ਜੇਲ੍ਹ ਭੇਜ ਦਿੱਤਾ ਗਿਆ। ਉਹ ਗੁਰੂਗ੍ਰਾਮ ਦੇ ਨਾਮਚਰਚਾ ਘਰ ਵਿੱਚ ਆਪਣੀ ਛੁੱਟੀ ਦੌਰਾਨ ਠਹਿਰੇ ਹੋਏ ਸਨ।ਜਿਕਰਯੋਗ ਹੈ ਕਿ ਡੇਰਾ ਮੁਖੀ ਦੋ ਕਤਲਾਂ, ਸਾਧਵੀਆਂ ਨਾਲ ਬਲਾਤਕਾਰ ਅਤੇ ਰਣਜੀਤ ਸਿੰਘ ਕਤਲ ਕੇਸ ਵਿੱਚ ਸਜ਼ਾ ਭੁਗਤ ਰਿਹਾ ਹੈ।