ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੇ ਚੰਡੀਗੜ੍ਹ ਵਿਖੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ

0
151
sidhu moosewala

ਚੰਡੀਗੜ੍ਹ 4 ਜੂਨ 2022 : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੇ ਇਥੇ ਚੰਡੀਗੜ੍ਹ ਵਿਖੇ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਹੈ। ਪਰਿਵਾਰ ਇਸ ਮੁਲਾਕਾਤ ਲਈ ਆਪਣੇ ਮਾਨਸਾ ਨੇੜਲੇ ਪਿੰਡ ਮੂਸਾ ਤੋਂ ਚੰਡੀਗੜ੍ਹ ਪੁੱਜਿਆ ਸੀ।

ਸਿੱਧੂ ਮੂਸੇਵਾਲਾ ਦੇ ਪਿਤਾ ਨੇ ਕਿਹਾ ਹੈ ਕਿ ਉਨ੍ਹਾਂ ਦੇ ਪੁੱਤਰ ਦੇ ਕਾਤਲਾਂ ਨੂੰ ਜਲਦੀ ਤੋਂ ਜਲਦੀ ਫੜਿਆ ਜਾਵੇ। ਕਾਤਲਾਂ ਨੂੰ ਫੜਨ ਵਿੱਚ ਕੇਂਦਰ ਸਰਕਾਰ ਮਦਦ ਕਰੋ।

ਪਰਿਵਾਰ ਵਿਚ ਮਰਹੂਮ ਗਾਇਕ ਦੇ ਪਿਤਾ ਬਲਕੌਰ ਸਿੰਘ ਸਿੱਧੂ ਅਤੇ ਮਾਤਾ ਚਰਨ ਕੌਰ ਅਤੇ ਹੋਰ ਨਜ਼ਦੀਕੀ ਰਿਸ਼ਤੇਦਾਰ ਵੀ ਸ਼ਾਮਲ ਸਨ। ਇਸ ਤੋਂ ਪਹਿਲਾਂ ਪਰਿਵਾਰ ਵਲੋਂ ਅਮਿਤ ਸ਼ਾਹ ਨੂੰ ਪੱਤਰ ਭੇਜ ਕੇ ਉਨ੍ਹਾਂ ਦੇ ਨੌਜਵਾਨ ਪੁੱਤਰ ਦੇ ਕਤਲ ਦੀ ਪੜਤਾਲ ਕਿਸੇ ਕੇਂਦਰੀ ਏਜੰਸੀ ਤੋਂ ਕਰਾਉਣ ਦੀ ਮੰਗ ਕੀਤੀ ਗਈ ਸੀ।

ਇਸ ਮੰਗ ਲਈ ਪੱਤਰ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਰਾਹੀਂ ਉਸ ਵੇਲੇ ਭੇਜਿਆ ਸੀ, ਜਦੋਂ ਉਹ ਦੋ ਦਿਨ ਪਹਿਲਾਂ ਸਿੱਧੂ ਮੂਸੇਵਾਲਾ ‌ਦੇ ਘਰ ਦੁੱਖ ਪ੍ਰਗਟ ਕਰਨ ਲਈ ਗਏ ਸਨ।

ਇਸ ਪਰਿਵਾਰ ਨੂੰ ਕੱਲ੍ਹ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕਾਤਲਾਂ ਨੂੰ ਫੜਨ ਲਈ ਅਤੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦਾ ਸੱਥਰ ਉਤੇ ਬੈਠਕੇ ਭਰੋਸਾ ਦੇਕੇ ਆਏ ਸਨ।