ਚੰਡੀਗੜ੍ਹ 6 ਜੁਲਾਈ 2022 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਸਿਰ ਫਿਰ ਤੋਂ ਸਜੇਗਾ ਸਜਾ। ਕੱਲ੍ਹ ਉਹ ਚੰਡੀਗੜ੍ਹ ਵਿੱਚ ਵਿਆਹ ਦੇ ਬੰਧਨ ਵਿੱਚ ਬੱਝਣਗੇ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੀਐਮ ਮਾਨ ਨੂੰ ਉਨ੍ਹਾਂ ਦੇ ਵਿਆਹੁਤਾ ਜੀਵਨ ਲਈ ਵਧਾਈ ਦਿੱਤੀ ਹੈ। ਉਨ੍ਹਾਂ ਟਵੀਟ ਕਰਕੇ ਲਿਖਿਆ, ”ਮੇਰੇ ਮੁੱਖ ਮੰਤਰੀ ਭਗਵੰਤ ਮਾਨ ਜੀ ਨੂੰ ਉਨ੍ਹਾਂ ਦੇ ਅਗਲੇ ਵਿਆਹੁਤਾ ਜੀਵਨ ਲਈ ਬਹੁਤ-ਬਹੁਤ ਵਧਾਈਆਂ ਅਤੇ ਸ਼ੁੱਭਕਾਮਨਾਵਾਂ। ਮੈਂ ਉਨ੍ਹਾਂ ਦੋਵਾਂ ਨੂੰ ਜ਼ਿੰਦਗੀ ਭਰ ਪਿਆਰ, ਸਤਿਕਾਰ ਅਤੇ ਸਹਿਯੋਗ ਦੀ ਕਾਮਨਾ ਕਰਦਾ ਹਾਂ।










