ਹਾਈਕੋਰਟ ਨੇ ਮੂਸੇਵਾਲਾ ਕਤਲ ਕੇਸ ਦੀ ਜਾਂਚ ਸਿਟਿੰਗ ਜੱਜ ਤੋਂ ਕਰਵਾਉਣ ਤੋਂ ਕੀਤਾ ਇਨਕਾਰ

0
133
sidhu

ਚੰਡੀਗੜ੍ਹ 4 ਜੂਨ 2022 : ਮੁੱਖ ਮੰਤਰੀ ਭਗਵੰਤ ਮਾਨ ਵਲੋਂ ਹਾਈਕੋਰਟ ਦੇ ਚੀਫ਼ ਜਸਟਿਸ ਨੂੰ ਸਿੱਧੂ ਮੂਸੇਵਾਲਾ ਦੇ ਕਤਲ ਦੀ ਜਾਂਚ ਸਿਟਿੰਗ ਜੱਜ ਤੋਂ ਕਰਵਾਉਣ ਦੀ ਮੰਗ ਖ਼ਾਰਜ ਕਰ ਦਿੱਤੀ ਗਈ ਹੈ। ਮੂਸੇਵਾਲਾ ਦੇ ਪਰਿਵਾਰ ਵਲੋਂ ਕਤਲ ਕੇਸ ਦੀ ਜਾਂਚ ਸਿਟਿੰਗ ਜੱਜ ਕੋਲੋਂ ਕਰਵਾਉਣ ਦੀ ਮੰਗ ਉਪਰੰਤ ਗ੍ਰਹਿ ਸਕੱਤਰ ਨੇ ਰਜਿਸਟਰਾਰ ਨੂੰ ਪੱਤਰ ਲਿਖ ਕੇ ਭਗਵੰਤ ਮਾਨ ਵਲੋਂ ਇਸ ਕੇਸ ਦੀ ਜਾਂਚ ਸਿਟਿੰਗ ਜੱਜ ਕੋਲੋਂ ਕਰਵਾਉਣ ਦੀ ਬੇਨਤੀ ਚੀਫ਼ ਜਸਟਿਸ ਨੂੰ ਕਰਨ ਲਈ ਕਿਹਾ ਸੀ। ਸੂਤਰ ਦੱਸਦੇ ਹਨ ਕਿ ਹਾਈਕੋਰਟ ਵਲੋਂ ਇਹ ਮੰਗ ਖ਼ਾਰਜ ਕਰ ਦਿੱਤੀ ਗਈ ਹੈ ਤੇ ਇਸ ਸੰਬੰਧੀ ਸ਼ੁੱਕਰਵਾਰ ਪੰਜਾਬ ਦੇ ਮੁੱਖ ਸਕੱਤਰ ਨੂੰ ਸੂਚਨਾ ਭੇਜ ਦਿੱਤੀ ਗਈ ਹੈ।