Home ਦੇਸ਼ ਗੁਰੂਗ੍ਰਾਮ ‘ਚ ਸ਼ਰਧਾਲੂਆਂ ਨੂੰ ਪ੍ਰਸ਼ਾਦ ਦੇ ਨਾਂ ‘ਤੇ ਪਿਲਾਇਆ ਗਿਆ ਨਸ਼ੀਲਾ ਪਦਾਰਥ,...
ਗੁਰੂਗ੍ਰਾਮ 13 ਅਪ੍ਰੈਲ 2022 : ਦਿੱਲੀ ਦੇ ਨਾਲ ਲੱਗਦੇ ਗੁਰੂਗ੍ਰਾਮ ‘ਚ ਸ਼ਰਧਾਲੂਆਂ ਨੂੰ ਪ੍ਰਸ਼ਾਦ ਦੇ ਨਾਂ ‘ਤੇ ਨਸ਼ੀਲਾ ਪਦਾਰਥ ਦਿੱਤਾ ਗਿਆ, ਜਿਸ ਤੋਂ ਬਾਅਦ 28 ਲੋਕ ਬੀਮਾਰ ਹੋ ਗਏ, ਜਦਕਿ ਸਾਰਿਆਂ ਨੂੰ ਨੇੜਲੇ ਸਰਕਾਰੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ।
ਇਕ ਖਬਰ ਮੁਤਾਬਕ ਮੰਗਲਵਾਰ ਨੂੰ ਗੁਰੂਗ੍ਰਾਮ ‘ਚ ਮਾਤਾ ਦਾ ਮੇਲਾ ਸੀ, ਜਿੱਥੇ ਦੇਰ ਰਾਤ ਸ਼ਰਧਾਲੂਆਂ ਨੂੰ ਪ੍ਰਸ਼ਾਦ ਦੇ ਰੂਪ ‘ਚ ਫਲ ਦਿੱਤਾ ਗਿਆ, ਜਿਸ ਤੋਂ ਬਾਅਦ ਅਚਾਨਕ ਲੋਕ ਬੀਮਾਰ ਹੋਣ ਲੱਗੇ ਅਤੇ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ। ਇਸ ਨਸ਼ੇ ਦੇ ਸੇਵਨ ਕਾਰਨ 28 ਲੋਕ ਬਿਮਾਰ ਹੋ ਗਏ, ਜਿਨ੍ਹਾਂ ਵਿੱਚ 8-10 ਬੱਚੇ ਵੀ ਸ਼ਾਮਲ ਹਨ। ਇਸ ਦੇ ਨਾਲ ਹੀ ਪੁਲਿਸ ਨੇ ਇਸ ਮਾਮਲੇ ‘ਤੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਸ ਦੇ ਨਾਲ ਹੀ ਬਿਹਾਰ ਦੇ ਖਗੜੀਆ ਜ਼ਿਲੇ ‘ਚ ਕੱਲ੍ਹ ਭਗਵਾਨ ਸਤਿਆਨਾਰਾਇਣ ਦੀ ਪੂਜਾ ਦਾ ਆਯੋਜਨ ਕੀਤਾ ਗਿਆ, ਜਿੱਥੇ ਪੂਜਾ ਤੋਂ ਬਾਅਦ ਪ੍ਰਸ਼ਾਦ ਖਾਣ ਤੋਂ ਬਾਅਦ ਲੋਕ ਬਿਮਾਰ ਹੋਣ ਲੱਗੇ। ਇਸ ਤੋਂ ਬਾਅਦ ਉਨ੍ਹਾਂ ਨੂੰ ਨੇੜਲੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ।